ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ

ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ

Chandigarh,01 May,2024,(Azad Soch News):- ਚੰਡੀਗੜ੍ਹ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਜੋਤੀ ਹੰਸ (General Secretary Jyoti Hans) ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ,ਪਵਨ ਬਾਂਸਲ ਨੂੰ ਟਿਕਟ ਨਾ ਮਿਲਣ ਕਾਰਨ ਉਹ ਨਾਰਾਜ਼ ਸੀ,ਉਸ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ (Mallikarjun Kharge) ਨੂੰ ਭੇਜ ਦਿੱਤਾ ਹੈ,ਇਸ ਦੇ ਨਾਲ ਹੀ ਉਸ ਨੇ ਪਾਰਟੀ ਦੇ ਸੂਬਾ ਪ੍ਰਧਾਨ ‘ਤੇ ਵੀ ਦੋਸ਼ ਲਗਾਏ ਹਨ,ਜੋਤੀ ਹੰਸ 11 ਸਾਲਾਂ ਤੋਂ ਕਾਂਗਰਸ ਪਾਰਟੀ ਵਿਚ ਸਰਗਰਮ ਵਰਕਰ ਵਜੋਂ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੀ ਹੈ,ਜੋਤੀ ਹੰਸ ਨੇ ਕਿਹਾ ਕਿ ਜਦੋਂ ਤੋਂ ਐਚ.ਐਸ.ਲੱਕੀ (HS Lucky) ਨੂੰ ਪਾਰਟੀ ਪ੍ਰਧਾਨ ਬਣਾਇਆ ਗਿਆ ਹੈ,ਉਦੋਂ ਤੋਂ ਪਾਰਟੀ ਵਿੱਚ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਨਹੀਂ ਹੈ,ਜਦੋਂ ਔਰਤਾਂ ਵੱਲੋਂ ਇਹ ਆਵਾਜ਼ ਉਠਾਈ ਜਾ ਰਹੀ ਹੈ ਤਾਂ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋ ਰਹੀ,ਇਸ ਕਾਰਨ ਚੰਡੀਗੜ੍ਹ ਵਿੱਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ। 

ਜਨਰਲ ਸਕੱਤਰ ਜੋਤੀ ਹੰਸ

Tags:

Advertisement

Latest News