‘ਆਮ ਆਦਮੀ ਪਾਰਟੀ’ ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

‘ਆਮ ਆਦਮੀ ਪਾਰਟੀ’ ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

New Delhi,04 May,2024,(Azad Soch News):- ਸੁਨੀਤਾ ਕੇਜਰੀਵਾਲ (Sunita Kejriwal) ਨੇ ਪਹਿਲਾਂ ਹੀ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਮੁਹਿੰਮ ਦੀ ਕਮਾਨ ਸੰਭਾਲ ਲਈ ਹੈ,ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ ਆਮ ਆਦਮੀ ਪਾਰਟੀ (Aam Aadmi Party) ਨੇ ਦਿੱਲੀ ਅਤੇ ਹਰਿਆਣਾ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ,ਸੁਨੀਤਾ ਕੇਜਰੀਵਾਲ (Sunita Kejriwal) ਦੱਖਣੀ ਦਿੱਲੀ ਸੀਟ ਤੋਂ ‘ਆਮ ਆਦਮੀ ਪਾਰਟੀ’ ਉਮੀਦਵਾਰ ਸਾਹੀ ਰਾਮ ਪਹਿਲਵਾਨ ਦੇ ਸਮਰਥਨ ‘ਚ ਐਤਵਾਰ ਨੂੰ ਰੋਡ ਸ਼ੋਅ (Road Show) ਕਰੇਗੀ,ਉਹ ਪੰਜਾਬ ਅਤੇ ਹਰਿਆਣਾ ਵਿੱਚ ਰੋਡ ਸ਼ੋਅ (Road Show) ਵੀ ਕਰੇਗੀ,ਚੋਣਾਂ ਲਈ ਸਟਾਰ ਪ੍ਰਚਾਰਕਾਂ ਵਿੱਚ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਰਾਘਵ ਚੱਢਾ ਸ਼ਾਮਲ ਹਨ।

‘ਆਮ ਆਦਮੀ ਪਾਰਟੀ’ ਵੱਲੋਂ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ

ਰਾਘਵ ਚੱਢਾ ਇਸ ਸਮੇਂ ਅੱਖਾਂ ਦੇ ਇਲਾਜ ਲਈ ਵਿਦੇਸ਼ ‘ਚ ਹਨ,ਇਸ ਸੂਚੀ ‘ਚ ਰਾਜ ਸਭਾ ਮੈਂਬਰ ਅਤੇ ਰਾਸ਼ਟਰੀ ਜਨਰਲ ਸਕੱਤਰ ਸੰਗਠਨ ਸੰਦੀਪ ਪਾਠਕ ਦੇ ਨਾਲ-ਨਾਲ ਆਤਿਸ਼ੀ, ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ ਵੀ ਸ਼ਾਮਲ ਹਨ,ਲਿਸਟ ਵਿਚ ਦਿੱਲੀ ਦੇ ਸੀ.ਐੱਮ. ਅਰਵਿੰਦ ਕੇਜਰੀਵਾਲ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਸੀ.ਐੱਮ. ਭਗਵੰਤ ਮਾਨ, ਪਾਰਟੀ ਨੇਤਾ ਮਨੀਸ਼ ਸਿਸੋਦੀਆ, ਸਤਿਏਂਦਰ ਜੈਨ, ਸਾਂਸਦ ਵਿਜੇ ਸਿੰਘ, ਰਾਘਵ ਚੱਢਾ, ਦਿੱਲੀ ਦੇ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌਰਭ ਭਾਰਦਵਾਜ, ਕੈਲਾਸ਼ ਗਹਿਲੋਤ, ਦਿੱਲੀ ਦੀ ਮੇਅਰ ਸ਼ੈਲੀ ਓਬਰਾਏ ਸਣੇ ਹੋਰ ਨੇਤਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ।

Advertisement

Latest News