ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਛੇਵਾਂ ਗੀਤ ਕੱਲ੍ਹ ਹੋਵੇਗਾ ਰਿਲੀਜ਼

Patiala,09 April,2024,(Azad Soch News):- ਸਿੱਧੂ ਮੂਸੇਵਾਲਾ (Sidhu Moosewala) ਦਾ ਇੱਕ ਹੋਰ ਗੀਤ ਬੁੱਧਵਾਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ,ਉਨ੍ਹਾਂ ਦੀ ਮੌਤ ਤੋਂ ਬਾਅਦ ਇਹ ਛੇਵਾਂ ਗੀਤ ਹੈ,ਜਿਸ ਨੂੰ ਰੈਪਰ ਅਤੇ ਮੂਸੇਵਾਲਾ ਦੇ ਦੋਸਤ ਸੰਨੀ ਮਾਲਟਨ ਨੇ ਪੂਰਾ ਕੀਤਾ ਹੈ,ਗੀਤ ਦਾ ਕਵਰ ਰਿਲੀਜ਼ ਹੋ ਗਿਆ ਹੈ,ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿਚ ਇਹ ਦੂਜੀ ਖੁਸ਼ਖਬਰੀ ਹੈ,ਪਿਛਲੇ ਮਹੀਨੇ ਹੀ ਸਿੱਧੂ ਮੂਸੇਵਾਲਾ ਦੇ ਘਰ ਉਸ ਦੇ ਭਰਾ ਦਾ ਜਨਮ ਹੋਇਆ ਸੀ,ਇਸ ਗੀਤ ਨੂੰ 4:10 ਦਾ ਨਾਂ ਦਿੱਤਾ ਗਿਆ ਹੈ,ਇਹੀ ਕਾਰਨ ਹੈ,ਕਿ ਇਹ ਗੀਤ ਵੀ ਚੌਥੇ ਮਹੀਨੇ ਦੀ 10 ਤਰੀਕ ਨੂੰ ਰਿਲੀਜ਼ ਹੋ ਰਿਹਾ ਹੈ,ਇਸ ਗੀਤ ਦਾ ਪੋਸਟਰ ਰਿਲੀਜ਼ ਕਰਨ ਦੇ ਨਾਲ ਹੀ ਰੈਪਰ ਸੰਨੀ ਮਾਲਟਨ (Rapper Sunny Malton) ਨੇ ਇਹ ਵੀ ਜਾਣਕਾਰੀ ਦਿੱਤੀ ਹੈ।

ਕਿ ਇਹ ਗੀਤ ਉਨ੍ਹਾਂ ਦੇ ਯੂਟਿਊਬ ਚੈਨਲ (YouTube Channel) ’ਤੇ ਹੀ ਰਿਲੀਜ਼ ਕੀਤਾ ਜਾਵੇਗਾ,ਇਸ ਨੂੰ ਕਦੋਂ ਜਾਰੀ ਕੀਤਾ ਜਾਵੇਗਾ,ਇਸ ਬਾਰੇ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ,ਪਰ ਅੰਦਾਜ਼ਾ ਹੈ ਕਿ ਇਹ ਗੀਤ ਸ਼ਾਮ 4.10 ਵਜੇ ਹੀ ਰਿਲੀਜ਼ ਹੋਵੇਗਾ,ਸੰਨੀ ਮਾਲਟਨ ਅਤੇ ਬਿੱਗ ਬਰਡ (Big Bird) ਨੇ ਸਿੱਧੂ ਮੂਸੇਵਾਲਾ ਨਾਲ ਕਈ ਗੀਤਾਂ ਵਿਚ ਕੰਮ ਕੀਤਾ ਹੈ,ਇਸ ’ਚ ‘ਲੈਵਲ’, ‘ਨੇਵਰ ਫੋਲਡ’, ‘ਜਸਟ ਲਿਸਨ’ ਵਰਗੇ ਕਈ ਹਿੱਟ ਗੀਤ ਸ਼ਾਮਲ ਹਨ,ਇਨ੍ਹਾਂ ਗੀਤਾਂ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ,ਇਸ ਗੀਤ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਨੇ ਪਿਛਲੇ ਸਾਲ ਨਵੰਬਰ ’ਚ ਦੀਵਾਲੀ ’ਤੇ ‘ਵਾਚ-ਆਊਟ’ ('Watch-Out') ਰਿਲੀਜ਼ ਕੀਤਾ ਸੀ,ਮਈ 2022 ਵਿਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਸੀ,ਜਿਸ ਨੂੰ ਹੁਣ ਤੱਕ ਯੂਟਿਊਬ (You Tube) ’ਤੇ 3.59 ਕਰੋੜ ਲੋਕ ਦੇਖ ਚੁੱਕੇ ਹਨ।

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ