ਮੈਦੇ ਦੀ ਥਾਂ ਖਾਉ ਆਟੇ ਤੋਂ ਬਣੀ ਬਰੈੱਡ

ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ

ਮੈਦੇ ਦੀ ਥਾਂ ਖਾਉ ਆਟੇ ਤੋਂ ਬਣੀ ਬਰੈੱਡ

Patiala,21 April,2024,(Azad Soch News):- ਮਾਰਕੀਟ ਵਿਚ ਕਈ ਕਿਸਮਾਂ ਦੀਆਂ ਬਰੈੱਡਾਂ ਉਪਲਭਧ ਹਨ,ਪਰ ਜ਼ਿਆਦਾਤਰ ਲੋਕ ਚਿੱਟੀ ਬਰੈੱਡ (White Bread) ਖਾਣਾ ਪਸੰਦ ਕਰਦੇ ਹਨ,ਜ਼ਿਆਦਾ ਬਰੈੱਡ (Bread) ਦੀ ਵਰਤੋਂ ਸਿਹਤ ਨੂੰ ਨੁਕਸਾਨ ਵੀ ਪਹੁੰਚਾ ਸਕਦਾ ਹੈ,ਵਧੇਰੇ ਬਰੈੱਡ ਖਾਣ ਨਾਲ ਪਾਚਨ ਪ੍ਰਕਿਰਿਆ ਪ੍ਰਭਾਵਤ ਹੋ ਸਕਦੀ ਹੈ,ਇਕ ਰੀਪੋਰਟ ਮੁਤਾਬਕ ਮੈਦੇ ਨਾਲ ਬਣੀ ਬਰੈੱਡ ਦੀ ਵਧੇਰੇ ਵਰਤੋਂ ਗੰਭੀਰ ਬੀਮਾਰੀਆਂ ਦਾ ਖ਼ਤਰਾ ਵਧਾ ਸਕਦੀ ਹੈ,ਬਰੈੱਡ ਕਬਜ਼ ਕਰ ਸਕਦੀ ਹੈ,ਬਾਅਦ ਵਿਚ ਇਹ ਸਮੱਸਿਆ ਗੰਭੀਰ ਬੀਮਾਰੀ ਜਿਵੇਂ ਕਿ ਪੇਪਟਿਕ ਅਲਸਰ ਦਾ ਕਾਰਨ ਵੀ ਬਣ ਸਕਦੀ ਹੈ,ਇਸ ਤੋਂ ਇਲਾਵਾ ਬਰੈੱਡ (Bread) ਨੂੰ ਹਜ਼ਮ ਕਰਨ ਲਈ ਸਰੀਰ ਨੂੰ ਵੀ ਸਖ਼ਤ ਮਿਹਨਤ ਕਰਨੀ ਪੈਂਦੀ ਹੈ।

ਇਸ ਦੌਰਾਨ ਕਾਰਬੋਹਾਈਡਰੇਟਸ (Carbohydrates) ਤੁਹਾਡੇ ਜਿਗਰ ਨੂੰ ਨੁਕਸਾਨ ਪਹੁੰਚਾ ਸਕਦੇ ਹਨ,ਬਰੈੱਡ ਵਿਚ ਉਹ ਪਦਾਰਥ ਹੁੰਦੇ ਹਨ ਜਿਸ ਨਾਲ ਪਾਚਨ ਕਿਰਿਆ ਵਿਗੜ ਜਾਂਦੀ ਹੈ ਅਤੇ ਜ਼ਿਆਦਾ ਵਰਤੋਂ ਪੇਟ ਦੀ ਬੀਮਾਰੀ ਦਾ ਕਾਰਨ ਬਣ ਸਕਦੀ ਹੈ,ਇਸ ਨਾਲ ਹੀ ਇਸ ਨੂੰ ਖਾਣ ਨਾਲ ਸਿਲਿਅਕ ਬੀਮਾਰੀ ਦਾ ਖ਼ਤਰਾ ਵੀ ਵਧ ਜਾਂਦਾ ਹੈ,ਇਕ ਹੋਰ ਪ੍ਰਕਾਸ਼ਤ ਰੀਪੋਰਟ ਅਨੁਸਾਰ ਚਿੱਟੀ ਬਰੈੱਡ (White Bread) ਖਾਣ ਨਾਲ ਸਰੀਰ ਨੂੰ ਕੋਈ ਪੌਸ਼ਟਿਕ ਤੱਤ ਨਹੀਂ ਮਿਲਦੇ,ਇਸ ਨੂੰ ਖਾਣ ਨਾਲ ਜਲਦਬਾਜ਼ੀ ਵਿਚ ਨਾਸ਼ਤਾ ਛੇਤੀ ਹੋ ਜਾਂਦਾ ਹੈ ਅਤੇ ਪੇਟ ਵੀ ਭਰਦਾ ਹੈ,ਪਰ ਸਰੀਰ ਨੂੰ ਇਸ ਤੋਂ ਊਰਜਾ ਨਹੀਂ ਮਿਲਦੀ,ਅਜਿਹਾ ਇਸ ਲਈ ਕਿਉਂਕਿ ਇਸ ਵਿਚ ਪ੍ਰੋਟੀਨ,ਵਿਟਾਮਿਨ ਅਤੇ ਫ਼ਾਈਬਰ (Fiber) ਵਰਗੇ ਪੌਸ਼ਟਿਕ ਤੱਤ ਨਹੀਂ ਹੁੰਦੇ।

 

Advertisement

Latest News

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ