ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ

ਫਰੀਦਕੋਟ, 23 ਅਪ੍ਰੈਲ (       ) ਸਿਵਲ ਸਰਜਨ, ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ, ਡਾ. ਵਿਸ਼ਵਦੀਪ ਗੋਇਲ ਦੀ ਯੋਗ ਅਗਵਾਈ ਹੇਠ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਿਭਾਗ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੋਕੇ ਜਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਨੋਡਲ ਅਫਸਰ ਆਈ.ਈ.ਸੀ ਗਤੀਵਿਧੀਆਂ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਅਤੇ ਆਰ.ਐਮ.ਐਨ.ਸੀ.ਐਚ ਕੌਂਸਲਰ ਲਵਲੀ ਚਾਵਲਾ ਨੇ ਹਾਜਰ ਗਰਭਵਤੀ ਔਰਤਾਂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਰੀਕ ਨੂੰ ਸਰਕਾਰੀ ਸਿਹਤ ਕੇਂਦਰ ਵਿੱਚ ਗਰਭਵਤੀ ਔਰਤਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਂਦੀ ਹੈ, ਉਨਾਂ ਕੇਅਰ ਕੰਪੈਂਨੀਅਨ ਪ੍ਰੋਗਰਾਮ ਬਾਰੇ ਵਿਸਥਾਰ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਗਰਭ ਅਵੱਸਥਾ ਦੌਰਾਨ ਖਤਰੇ ਦੇ ਚਿੰਨ੍ਹਾਂ ਅਤੇ ਨਿਯਮਿਤ ਜਾਂਚ ਸਬੰਧੀ ਵਿਸਥਾਰ ਜਾਣਕਾਰੀ ਦਿੱਤੀ।ਉਨ੍ਹਾਂ ਹਰ ਬੁੱਧਵਾਰ ਮਨਾਏ ਜਾਂਦੇ ਵਿਸ਼ੇਸ਼ ਮਮਤਾ ਦਿਵਸ ਅਤੇ ਗੈਰ-ਸੰਚਾਰੀ ਰੋਗਾਂ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਲੋਕਾਂ ਨੂੰ ਸੁਚੇਤ ਕੀਤਾ।ਉਨਾਂ ਦੱਸਿਆ ਕਿ ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਿਹਤ ਵਿਭਾਗ ਹਰ ਸੰਭਵ ਉਪਰਾਲੇ ਕਰ ਰਿਹਾ ਹੈ। ਇਸੇ ਤਹਿਤ ਸਿਹਤ ਕੇਂਦਰਾਂ ਤੇ ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ ਤੋਂ ਸੰਸਥਾਗਤ ਜਣੇਪੇ ਦੌਰਾਨ ਨਿਯਮਿਤ ਜਾਂਚ, ਟੀਕਾਕਰਨ ਅਤੇ ਸੰਤੁਲਿਤ ਖੁਰਾਕ ਬਾਰੇ ਜਾਣਕਾਰੀ ਦੇਣ ਅਤੇ ਵਿਭਾਗ ਅਧੀਨ ਮੁਹੱਈਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਜਾਂਦੀ ਹੈ।ਉਨਾਂ ਇਸ ਦਿਵਸ ਮੌਕੇ ਪਹੁੰਚੇ ਲੋਕਾਂ ਨੂੰ ਮਾਂ ਦੇ ਦੁੱਧ ਦੀ ਮਹਤਤਾ, ਬੱਚਿਆਂ ਦਾ ਸਹੀ ਵਾਧਾ ਤੇ ਵਿਕਾਸ, ਪਰਿਵਾਰ ਨਿਯੋਜਨ ਅਤੇ ਬੇਟੀ ਬਚਾਓ-ਬੇਟੀ ਪੜਾਓ ਸਬੰਧੀ ਵੀ ਵਿਸਥਾਰ ਜਾਣਕਾਰੀ ਸਾਂਝੀ ਕੀਤੀ।ਅੰਤ ਵਿੱਚ ਮਾਸ ਮੀਡੀਆ ਬਰਾਂਚ ਵੱਲੋਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਵੀ ਤਕਸੀਮ ਕੀਤੀ ਗਈ।

Tags:

Advertisement

Latest News

ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
Hoshiarpur, 6 May 2024,(Azad Soch News):- ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ, ਜੋ ਕਿ ਮਿਲਾਵਟਖੋਰੀ ਵਿਰੁੱਧ ਆਪਣੀ ਮੁਹਿੰਮ ਲਈ ਪ੍ਰਸਿੱਧ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ