ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ 'ਚ ਜਾਗਰੂਕਤਾ ਕੈਂਪ ਆਯੋਜਿਤ

ਘੱਟ ਵੋਟਿੰਗ ਵਾਲੇ ਆਰਮੀ ਖੇਤਰਾਂ 'ਚ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 2ਅਪ੍ਰੈਲ  :  ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹੇ ਅੰਦਰ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਮੱਦੇਨਜ਼ਰ ਸਹਾਇਕ ਰਿਟਰਨਿੰਗ ਅਫਸਰ 93 ਬਠਿੰਡਾ (ਦਿਹਾਤੀ) ਦੀ ਯੋਗ ਅਗਵਾਈ ਹੇਠ ਆਰਮੀ ਖੇਤਰ ਦੇ 4 ਪੋਲਿੰਗ ਬੂਥਾਂ ਵਿਚ ਵੋਟਾਂ ਦੀ ਗਿਣਤੀ ਵਧਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ

ਇਸ ਕੈਂਪ ਦੌਰਾਨ ਭਾਰਤੀ ਸੈਨਾ ਦੇ ਜਵਾਨਾਂ ਨੂੰ ਆਪਣੀਆਂ ਵੋਟਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਆਰਮੀ ਅਫਸਰ ਸਾਹਿਬਾਨਾਂ ਨਾਲ ਮਿਲ ਕੇ ਇਸ ਵਾਰ ਵੋਟ ਜ਼ਰੂਰ ਪਾਉਣ ਲਈ ਉਤਸਾਹਿਤ ਕੀਤਾ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਾਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਆਪਣੇ ਪਸੰਦੀ ਦੇ ਉਮੀਦਵਾਰ ਨੂੰ ਹੀ ਵੋਟ ਪਾਉਣੀ ਚਾਹੀਦੀ ਹੈ।

ਇਸ ਦੌਰਾਨ ਮਾਸਟਰ ਟਰੇਨਰ ਹਰਚਰਨ ਸਿੰਘ ਸਿੱਧੂ ਨੇ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੁਆਰਾ ਇਸ ਵਾਰ 70 ਫੀਸਦੀ ਵੋਟ ਪੋਲ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਟੀਮ ਵੱਲੋਂ ਇਹ ਵੀ ਭਰੋਸਾ ਦਵਾਇਆ ਗਿਆ ਕਿ ਪੋਲਿੰਗ ਵਾਲੇ ਦਿਨ ਵੋਟਰਾਂ ਨੂੰ ਹਰ ਸੰਭਵ ਸਹੂਲਤ ਦੇਣ ਦੇ ਯਤਨ ਕੀਤੇ ਜਾਣਗੇ।

ਇਸ ਮੌਕੇ ਸਵੀਪ ਗਤੀਵਿਧੀਆਂ ਦੇ ਨੋਡਲ ਅਫਸਰ ਬਲਰਾਜ ਸਿੰਘ ਬਰਾੜ, ਸਵੀਪ ਮੈਂਬਰ ਅਮਰਦੀਪ ਸਿੰਘ ਤੇ ਮਾਸਟਰ ਟ੍ਰੇਨਰ ਮੋਤੀ ਰਾਮ ਆਦਿ ਹਾਜਰ ਸਨ।

Tags:

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ