ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ, ਫਾਜ਼ਿਲਕਾ ਨੇ ਬਾਲ ਭਲਾਈ ਕਮੇਟੀ ਦੇ ਕੰਮਾਂ ਦਾ ਲਿਆ ਜਾਇਜ਼ਾ

ਫਾਜ਼ਿਲਕਾ, 24 ਅਪ੍ਰੈਲ
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈਏਐਸ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਅਤੇ ਬਾਲ ਭਲਾਈ ਕਮੇਟੀ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਤੇ ਬਾਲ ਭਲਾਈ ਕਮੇਟੀ ਨੂੰ ਬੱਚਿਆਂ ਦੀ ਭਲਾਈ ਲਈ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ ਗਿਆ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਕਿਹਾ ਕਿ ਬਾਲ ਭਿਖਿਆ, ਬਾਲ ਮਜ਼ਦੂਰੀ ਦੀ ਚੈਕਿੰਗ ਕਰ ਕੇ ਵੈਰੀਫਾਈ ਕਰਕੇ ਹਰ ਸਕੀਮ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇ।
ਉਨਾਂ ਕਿਹਾ ਕਿ ਬਾਲ ਭਿਖਿਆ ਚ ਬੱਚੇ ਵਾਰ ਵਾਰ ਆਉਂਦੇ ਹਨ ਤਾਂ ਉਹਨਾਂ ਬੱਚਿਆਂ ਦੀ ਕਾਊਂਸਲਿੰਗ ਕਰਕੇ ਸਕੂਲ ਵਿੱਚ ਦਾਖਲਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਕੇ ਸਮਝਾਇਆ ਜਾਵੇ ਕਿ ਭੀਖ ਮੰਗਣਾ ਜਾਂ ਮੰਗਵਾਉਣਾ ਕਾਨੂੰਨੀ ਜੁਰਮ ਹੈ। ਭੀਖ ਮੰਗਵਾਉਣ ਵਾਲੇ ਨੂੰ ਐਕਟ, 2015 ਦੇ ਦੌਰਾਨ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜੇਕਰ ਕਿਸੇ ਨੂੰ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਉਂਦਾ ਹੈ ਤਾਂ 1098 ਤੇ ਸੰਪਰਕ ਕੀਤਾ ਜਾਵੇ, ਇਹ ਨੰਬਰ 24 ਘੰਟੇ ਚਲਦਾ ਹੈ।
ਮੀਟਿੰਗ ਵਿੱਚ ਚੇਅਰਪਰਸਨ ਨਵੀਨ ਜਸੂਜਾ, ਮੈਂਬਰ ਸੁਖਦੇਵ ਸਿੰਘ,ਮੈਂਬਰ ਸਾਹਿਲ ਮਿੱਤਲ, ਅਜੈ ਸ਼ਰਮਾ, ਸਰਬਜੀਤ ਕੌਰ ਫਾਜ਼ਿਲਕਾ ਸ਼ਾਮਲ ਸਨ

Tags:

Advertisement

Latest News

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ