ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ

ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਅਨਾਜ ਮੰਡੀ ਦਾ ਦੌਰਾ, ਲਿਫਟਿੰਗ ਨੇ ਫੜੀ ਰਫ਼ਤਾਰ

ਜਲਾਲਾਬਾਦ, ਫਾਜ਼ਿਲਕਾ 24 ਅਪ੍ਰੈਲ
ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਜਲਾਲਾਬਾਦ ਮੰਡੀ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਨੇ ਆੜਤੀਆਂ ਅਤੇ ਕਿਸਾਨਾਂ ਦੀਆਂ ਵੱਖਰੇ ਵੱਖਰੇ ਮੀਟਿੰਗਾਂ ਕੀਤੀਆਂ ਅਤੇ ਫਿਰ ਖਰੀਦ ਏਂਜਸੀਆਂ ਨਾਲ ਬੈਠਕ ਕਰਕੇ ਕਿਸਾਨਾਂ ਤੇ ਆੜਤੀਆਂ ਦੀਆਂ ਮੁਸਕਿਲਾਂ ਹੱਲ ਕਰਨ ਦੇ ਨਾਲ ਨਾਲ ਲਿਫਟਿੰਗ ਨੂੰ ਹੋਰ ਵੀ ਤੇਜ ਕਰ ਦੀਆਂ ਹਦਾਇਤਾਂ ਦਿੱਤੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਲਿਫਟਿੰਗ ਦੇ ਕੰਮ ਨੇ ਹੋਰ ਰਫ਼ਤਾਰ ਫੜੀ ਹੈ ਅਤੇ  ਅੱਜ ਦੁਪਹਿਰ ਤੱਕ ਜਲਾਲਾਬਾਦ ਵਿਚ ਹੀ 1 ਲੱਖ 5 ਹਜਾਰ ਬੈਗ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜਦ ਕਿ ਅੱਜ ਲਈ 2 ਲੱਖ ਬੈਗ ਚੁੱਕਣ ਦਾ ਟੀਚਾ ਮਿਥਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਹਾ ਕਿ ਲਿਫਟਿੰਗ ਲਈ ਪਹਿਲਾਂ ਖਰੀਦੀ ਕਣਕ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਹਰੇਕ ਆੜਤੀਏ ਨੂੰ ਬਕਾਇਆ ਪਈ ਕਣਕ ਦੀ ਦਰ ਨਾਲ ਟਰੱਕ ਮੁਹਈਆ ਕਰਵਾਏ ਜਾਣਗੇ ਤਾਂ ਜੋ ਸਭ ਫੜਾਂ ਤੋਂ ਬਰਾਬਰ ਕਣਕ ਦੀ ਚੁੱਕਾਈ ਹੁੰਦੀ ਰਹੇ। ਉ੍ਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਖਰੀਦ ਏਂਜਸੀ ਦੇ ਅਧਿਕਾਰੀ ਦੇ ਪੱਧਰ ਤੇ ਖਰੀਦ ਦੇ ਕਾਰਜਾਂ ਵਿਚ ਕੋਈ ਕਮੀ ਪਾਈ ਗਈ ਤਾਂ ਉਸਦੇ ਖਿਲਾਫ ਸ਼ਖਤ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੀਤੀ ਸ਼ਾਮ ਤੱਕ ਕੁੱਲ 252455 ਮਿਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 232782 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਨੇ 59151 ਮਿਟ੍ਰਿਕ ਟਨ, ਮਾਰਕਫੈਡ ਨੇ 69020 ਮਿਟ੍ਰਿਕ ਟਨ, ਪਨਸਪ ਨੇ 60121 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 34998 ਮਿਟ੍ਰਿਕ ਟਨ, ਐਫਸੀਆਈ ਨੇ 1200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 8292 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ 292 ਕਰੋੜ ਰੁਪਏ ਦੀ ਬਣਦੀ ਅਦਾਇਗੀ ਦੇ ਮੁਕਾਬਲੇ 335.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਭਾਵ ਕਣਕ ਵਿਕਣ ਦੇ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆ ਰਹੀ ਹੈ।
  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ, ਡੀਐਮ ਮਾਰਕਫੈਡ ਸ੍ਰੀ ਵਿਪਨ ਕੁਮਾਰ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।    

 
 
Tags:

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ