ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ

ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ

ਫਰੀਦਕੋਟ 22 ਅਪ੍ਰੈਲ 2024

     ਬਾਰਿਸ਼ ਤੋਂ ਬਾਅਦ ਕਣਕ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਫਰੀਦਕੋਟ ਦੀ ਮੇਨ ਮੰਡੀ ਅਤੇ ਪਿੰਡ ਗੋਲੇਵਾਲਾ ਤੇ ਪੱਖੀ ਕਲਾਂ ਦੇ ਖਰੀਦ ਕੇਂਦਰਾਂ ਦਾ ਦੌਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕਿਸਾਨਾਂ ,ਆੜਤੀਆਂ ਤੇ ਲੇਬਰ ਨਾਲ ਗੱਲਬਾਤ ਕਰਦਿਆਂ ਕਿਹਾ ਕਣਕ ਦੀ ਖਰੀਦਲਿਫਟਿੰਗ ਤੇ ਅਦਾਇਗੀ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

   ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਪਈ ਕਣਕ ਦੀ ਨਮੀ ਦੀ ਮਾਤਰਾ ਚੈੱਕ ਕਰਦਿਆਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਲੇਬਰਆੜ੍ਹਤੀਆਂ ਦੀ ਸਹੂਲਤ ਲਈ  ਸਾਰੇ ਪ੍ਰਬੰਧ ਵਧੀਆ ਤਰੀਕੇ ਨਾਲ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਦਰਪੇਸ਼ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਜਰੂਰ ਲਿਆਂਦਾ ਜਾਵੇ ਤਾਂ ਜੋ ਉਸ ਦਾ ਹੱਲ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੀ ਨਾਲੋ-ਨਾਲ ਖਰੀਦ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਲੋੜੀਦੇ ਨਿਰਦੇਸ਼ ਵੀ ਦਿੱਤੇ ਗਏ ਹਨ|  ਕਿਸਾਨਾਂ ਨੂੰ ਫਸਲ ਦੀ ਖਰੀਦ ਮਗਰੋਂ ਅਦਾਇਗੀ ਵੀ ਤੈਅ ਸਮੇਂ ਅਨੁਸਾਰ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਣਕ ਦੀ ਫਸਲ ਦੀ ਕਟਾਈ ਉਪਰੰਤ ਅਤੇ ਤੂੜੀ ਬਣਾਉਣ ਤੋਂ ਬਾਅਦ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

     ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਵੰਦਨਾ ਕੰਬੋਜ ਨੇ ਦੱਸਿਆ ਕਿ ਕੱਲ੍ਹ ਸ਼ਾਮ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਕੁੱਲ 10,78,62 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 82501 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਖਰੀਦੀ ਗਈ ਕਣਕ ਦੀ ਕਿਸਾਨਾਂ ਨੂੰ ਸਮੇ ਸਿਰ ਆਨਲਾਈਨ ਅਦਾਇਗੀ ਕੀਤੀ ਜਾ  ਰਹੀ ਹੈ ।

Tags:

Advertisement

Latest News