ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ,ਮੁਹਿੰਦਰ ਸਿੰਘ ਕੇਪੀ SAD 'ਚ ਹੋ ਸਕਦੇ ਸ਼ਾਮਲ

ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ,ਮੁਹਿੰਦਰ ਸਿੰਘ ਕੇਪੀ SAD 'ਚ ਹੋ ਸਕਦੇ ਸ਼ਾਮਲ

Jalandhar,22 April,2024,(Azad Soch News):- ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ,ਪੰਜਾਬ ਕਾਂਗਰਸ ਦਾ ਸਾਬਕਾ ਪ੍ਰਧਾਨ ਅਤੇ ਜਲੰਧਰ ਤੋਂ ਦਿੱਗਜ਼ ਆਗੂ ਮੁਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵਿੱਚ ਸ਼ਾਮਲ ਹੋ ਸਕਦਾ ਹੈ,ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ, 3 ਵਾਰ ਵਿਧਾਇਕ, 2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ,ਮਣੀ ਅਕਾਲੀ ਦਲ ਜਲੰਧਰ ਤੋਂ ਕੇਪੀ ਨੂੰ ਆਪਣਾ ਉਮੀਦਵਾਰ ਬਣਾ ਸਕਦਾ ਹੈ,ਇਸ ਸਬੰਧੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੇਖ-ਰੇਖ ਹੇਠ ਹੋ ਰਹੀ ਹੈ,ਅਜੇ ਤੱਕ ਇਸ ਬਾਰੇ ਕੇਪੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਮੁਹਿੰਦਰ ਸਿੰਘ ਕੇਪੀ 2009 ਵਿੱਚ ਲੋਕ ਸਭਾ ਮੈਂਬਰ,3 ਵਾਰ ਵਿਧਾਇਕ,2 ਵਾਰ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ,ਤੁਹਾਨੂੰ ਦੱਸ ਦੇਈਏ ਕਿ ਮੁਹਿੰਦਰ ਸਿੰਘ ਕੇਪੀ ਜਲੰਧਰ ਦੇ ਦਲਿਤ ਭਾਈਚਾਰੇ ਵਿੱਚ ਕਾਫੀ ਪ੍ਰਭਾਵ ਹੈ,ਹਾਲਾਂਕਿ ਮੁਹਿੰਦਰ ਸਿੰਘ ਕੇਪੀ (Mohinder Singh KP) ਵੀ ਚੰਨੀ ਦੇ ਕਰੀਬੀ ਮੰਨੇ ਜਾਂਦੇ ਹਨ,ਸ਼੍ਰੋਮਣੀ ਅਕਾਲੀ ਦਲ ਲਈ ਜਲੰਧਰ ਤੇ ਹੁਸ਼ਿਆਰਪੁਰ ਵਿੱਚ ਉਮੀਦਵਾਰ ਲੱਭਣੇ ਔਖੇ ਹੋ ਗਏ ਹਨ ਕਿਉਂਕਿ ਬੀਤੇ ਦਿਨੀਂ ਸੀਨੀਅਰ ਅਕਾਲੀ ਆਗੂ ਪਵਨ ਕੁਮਾਰ ਟੀਨੂੰ ‘ਆਪ’ ਵਿੱਚ ਸ਼ਾਮਲ ਹੋ ਗਏ ਸਨ,ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਕੋਲ ਜਲੰਧਰ ਵਿੱਚ ਕੋਈ ਉਮੀਦਵਾਰ ਨਹੀਂ ਸੀ,ਇਸ ਕਾਰਨ ਅੱਜ ਬਾਦਲ ਮੀਟਿੰਗ ਲਈ ਜਲੰਧਰ ਪੁੱਜੇ,ਜਲੰਧਰ ਸ਼੍ਰੋਮਣੀ ਅਕਾਲੀ ਦਲ ਜਲੰਧਰ (Shiromani Akali Dal Jalandhar) ਅਤੇ ਹੁਸ਼ਿਆਰਪੁਰ ਸੀਟਾਂ ਬਾਰੇ ਐਲਾਨ ਕਰ ਸਕਦਾ ਹੈ।

Advertisement

Latest News