ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ

ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਵਿਚ ਨੋਡਲ ਅਧਿਕਾਰੀ ਤਾਇਨਾਤ

ਅੰਮਿ੍ਰਤਸਰ, 22 ਅਪ੍ਰੈਲ (    )-ਜਿਲੇ ਵਿਚ ਕਣਕ ਦੀ ਆਮਦ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਹਰੇਕ ਮੰਡੀ ਲਈ ਇਕ ਨੋਡਲ ਅਧਿਕਾਰੀ ਤਾਇਨਾਤ ਕੀਤਾ ਹੈ। ਇੰਨਾ ਨੋਡਲ ਅਧਿਕਾਰੀਆਂ ਵਿਚ ਵਧੀਕ ਡਿਪਟੀ ਕਮਿਸ਼ਨਰਐਸ ਡੀ ਐਮਤਹਿਸੀਲਦਾਰਜਿਲਾ ਵਿਕਾਸ ਤੇ ਪੰਚਾਇਤ ਅਧਿਕਾਰੀਬੀ ਡੀ ਪੀ ਓਨਾਇਬ ਤਹਿਸੀਲਦਾਰਸਿੰਚਾਈਖੇਤੀਲੋਕ ਨਿਰਮਾਣਸਮਾਜਿਕ ਸੁਰੱਖਿਆਮੰਡੀ ਬੋਰਡ ਅਤੇ ਮਾਲ ਵਿਭਾਗ ਦੇ ਅਧਿਕਾਰੀ ਸ਼ਾਮਿਲ ਹਨ। ਅੱਜ ਇੰਨਾ ਨੋਡਲ ਅਧਿਕਾਰੀਆਂ ਨਾਲ ਕੀਤੀ ਪਲੇਠੀ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਕਰਾਨ ਕਣਕ ਦੀ ਕਟਾਈ 4-5 ਦਿਨ ਦੇਰੀ ਨਾਲ ਸ਼ੁਰੂ ਹੋਈ ਹੈ ਅਤੇ ਆਉਣ ਵਾਲੇ ਸਮੇਂ ਵਿਚ ਇਹ ਤੇਜ਼ੀ ਨਾਲ ਹੋਵੇਗੀਜਿਸ ਕਾਰਨ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ੀ ਨਾਲ ਵਧੇਗੀ। ਉਨਾਂ ਕਿਹਾ ਕਿ ਅਜਿਹੇ ਵਿਚ ਕਣਕ ਦਾ ਸੀਜ਼ਨ ਮਹਿਜ਼ 10-12 ਦਿਨਾਂ ਵਿਚ ਸਿਮਟ ਜਾਣ ਦੀ ਆਸ ਹੈਸੋ ਸਾਰੇ ਨੋਡਲ ਅਧਿਕਾਰੀ ਇੰਨਾ ਦਿਨਾਂ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਤੋਂ ਹੀ ਆਪਣੇ ਕੰਮ ਉਤੇ ਡਟ ਜਾਣ। ਉਨਾਂ ਕਿਹਾ ਕਿ ਸਾਰੇ ਨੋਡਲ ਅਧਿਕਾਰੀ ਮੰਡੀਆਂ ਵਿਚ ਕਣਕ ਦੀ ਖਰੀਦਚੁਕਾਈਅਦਾਇਗੀ ਤੋਂ ਇਲਾਵਾ ਕਿਸਾਨ ਨੂੰ ਪੇਸ਼ ਆਉਣ ਵਾਲੀ ਸੰਭਾਵੀ ਮੁਸ਼ਿਕਲ ਦਾ ਹੱਲ ਕਰਨਗੇ। ਉਨਾਂ ਕਿਹਾ ਕਿ ਜਿਲੇ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈਮੰਡੀਆਂ ਦੀ ਵੰਡ ਹੋ ਚੁੱਕੀ ਹੈ ਅਤੇ ਕਣਕ ਵੀ ਕੁੱਝ ਮੰਡੀਆਂ ਵਿਚ ਆ ਚੁੱਕੀ ਹੈਬਸ ਲੋੜ ਹੈ ਸਬੰਧਤ ਏਜੰਸੀਆਂ ਨਾਲ ਤਾਲਮੇਲ ਕਰਕੇ ਇਕ ਟੀਮ ਵਜੋਂ ਕੰਮ ਕਰਕੇ ਇਸ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਦੀ। ਉਨਾਂ ਕਿਹਾ ਕਿ ਇੰਨਾ ਦਿਨਾਂ ਦੌਰਾਨ ਸਾਰੇ ਨੋਡਲ ਅਧਿਕਾਰੀ ਆਪਣੇ ਆਪਣੇ ਵਿਭਾਗ ਦੇ ਕੰਮਾਂ ਦੇ ਨਾਲ-ਨਾਲ ਕਣਕ ਦੀ ਖਰੀਦ ਦਾ ਕੰਮ ਤਰਜੀਹੀ ਅਧਾਰ ਉਤੇ ਕਰਨਗੇਤਾਂ ਜੋ ਚੋਣ ਸਰਗਰਮੀਆਂ ਦਾ ਜ਼ੋਰ ਫੜਨ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਮਕੁੰਮਲ ਕਰ ਲਿਆ ਜਾਵੇ। ਅੱਜ ਦੀ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰਸਹਾਇਕ ਕਮਿਸ਼ਨਰ ਸ੍ਰੀ ਵਿਵੇਕ ਮੋਦੀਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘਆਰ ਟੀ ਏ ਸ. ਅਰਸ਼ਦੀਪ ਸਿੰਘਵਧੀਕ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀ ਰਜਤ ਉਬਰਾਏਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰਐਸ ਡੀ ਐਮ ਮਨਕੰਵਲ ਸਿੰਘ ਚਾਹਲਸ੍ਰੀ ਲਾਲ ਵਿਸਵਾਸ਼ਸ੍ਰੀਮਤੀ ਹਰਨੂਰ ਕੌਰ ਢਿਲੋਂਅਰਵਿੰਦਰਪਾਲ ਸਿੰਘਅਮਨਦੀਪ ਕੌਰ ਘੁੰਮਣ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags:

Advertisement

Latest News