ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਫਰੀਦਕੋਟ, 3 ਮਈ,2024  (                ) ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਕੀਤੀਆਂ ਜਾ ਰਹੀਆਂ ਮਲੇਰੀਆ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਅਧੀਨ ਅੱਜ ਸਿਵਲ ਹਸਪਤਾਲ ਫਰੀਦਕੋਟ ਵਿਖੇ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ

ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਅਤੇ ਬੀ.ਈ.ਈ. ਡਾ. ਪ੍ਰਭਦੀਪ ਸਿੰਘ ਚਾਵਲਾ ਨੇ ਕਿਹਾ ਕਿ ਮਲੇਰੀਆ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਸਾਫ ਖੜ੍ਹੇ ਪਾਣੀ ਵਿੱਚ ਅੰਡੇ ਦਿੰਦਾ ਹੈ ਉਹਨਾਂ ਕਿਹਾ ਕਿ ਆਪਾਂ ਆਪਣੇ ਘਰਾਂ ਵਿੱਚ ਪਾਣੀ ਵਾਲੇ ਬਰਤਨਾਂ ਨੂੰ ਢੱਕ ਕੇ ਰੱਖੀਏਹਫ਼ਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈਕੋਠਿਆਂ ਦੀਆਂ ਛੱਤਾਂ ਉਪਰ ਪਏ ਪੁਰਾਣੇ ਟਾਇਰਕਬਾੜ ਆਦਿ ਨੂੰ ਛੱਤ ਹੇਠਾਂ ਰੱਖੀਏਪਸ਼ੂਆਂ ਨੂੰ ਪਾਣੀ ਪਿਲਾਉਣ ਵਾਲੀਆਂ ਖੇਲਾਂ ਨੂੰ ਹਫ਼ਤੇ ਤੋਂ ਪਹਿਲਾਂ ਖਾਲੀ ਕਰਕੇ ਸੁਕਾਈਏਕੂਲਰਾਂ ਨੂੰ ਖਾਲੀ ਕਰਕੇ ਸੁਕਾਉਣਾ ਬਹੁਤ ਜ਼ਰੂਰੀ ਹੈ ਇਸੇ ਤਰ੍ਹਾਂ ਫਰਿੱਜ ਦੇ ਪਿਛਲੇ ਪਾਸੇ ਮੋਟਰ ਕੋਲ਼ ਲੱਗੀ ਟ੍ਰੇਅ ਨੂੰ ਵੀ ਹਰ ਹਫਤੇ ਖਾਲੀ ਕਰਕੇ ਸੁਕਾਈਏ  ਪੰਛੀਆਂ ਦੇ ਪੀਣ ਲਈ ਪਾਣੀ ਵਾਲੇ ਕਟੋਰੇ ਦੀ ਸਫਾਈ ਕਰਨੀ ਬਹੁਤ ਜ਼ਰੂਰੀ ਹੈਕਿਉਂਕਿ ਇਹ ਮੱਛਰਾਂ ਦੇ ਵਾਧੇ ਵਾਲੀਆ ਥਾਵਾਂ ਹਨ ਘਰਾਂ ਦੇ ਆਲੇ-ਦੁਆਲੇ ਖੜ੍ਹੇ ਪਾਣੀ ਉਪਰ ਕਾਲਾ ਤੇਲਮਿੱਟੀ ਦਾ ਤੇਲ ਜਾਂ ਡੀਜ਼ਲ ਪਾ ਕੇ ਮੱਛਰਾਂ ਦੇ ਵਾਧੇ ਨੂੰ ਰੋਕ ਸਕਦੇ ਹਾਂ ਬੁਖਾਰ ਹੋਣ ਦੀ ਹਾਲਤ ਵਿਚ ਸਰਕਾਰੀ ਹਸਪਤਾਲ ਵਿੱਚ ਜਾ ਕੇ ਮਲੇਰੀਆ ਦਾ ਟੈਸਟ ਜੋ ਕਿ ਮੁਫ਼ਤ ਕੀਤਾ ਜਾਂਦਾ ਹੈਕਰਵਾਉਣਾ ਚਾਹੀਦਾ ਹੈ

ਇਸ ਲਈ ਸਿਹਤ ਵਿਭਾਗ ਵੱਲੋਂ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਜਾਗਰੂਕਤਾ ਕਰਨ ਲਈ ਹਰ ਸ਼ੁਕਰਵਾਰ ਨੂੰ ਮੱਛਰ ਦਾ ਲਰਵਾ ਖਤਮ ਕਰਨ ਲਈ ਡਰਾਈ ਡੇ ਮਨਾਇਆ ਜਾਂਦਾ ਹੈ ਤਾਂ ਜੋ ਇਹੋ ਜਿਹੀਆਂ ਬਿਮਾਰੀਆਂ ਤੋਂ ਹੋਣ ਵਾਲੇ ਸਰੀਰਕਆਰਥਿਕਸਮਾਜਿਕ ਨੁਕਸਾਨ ਤੋਂ ਬਚਾਅ ਹੋ ਸਕੇ ਇਸ ਮੌਕੇ ਹਾਜਰੀਨ ਨੂੰ ਮਲੇਰੀਆ ਦੇ ਲੱਛਣ ਅਤੇ ਇਸਤੋਂ ਤੋਂ ਬਚਾਅ ਸਬੰਧੀ ਜਾਗਰੂਕਤਾ ਪਰਚੇ ਵੀ ਵੰਡੇ ਗਏ

Tags:

Advertisement

Latest News