ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਵੋਟਰਾਂ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਪੋਸਟਰ ਮੇਕਿੰਗ ਮੁਕਾਬਲੇ

ਅੰਮ੍ਰਿਤਸਰ 24 ਅਪ੍ਰੈਲ 2024---ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਚੋਣਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿਖੇ ਬੂਥ ਲੈਵਲ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ 50 ਤੋਂ ਵੱਧ ਬੱਚਿਆਂ ਨੇ ਆਪਣੀ ਕਲਾ ਰਾਹੀਂ ਚੋਣ ਸਬੰਧੀ ਪੋਸਟਰ ਤਿਆਰ ਕੀਤੇ। ਇਸ ਮੌਕੇ ਬੋਲਦੇ ਹੋਏ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਦੇ ਨੋਡਲ ਅਫ਼ਸਰ ਸਵੀਪ ਸ਼੍ਰੀ ਰਾਜਕੁਮਾਰ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਇਹਨਾਂ ਨੂੰ ਲੋਕਤਾਂਤਰਿਕ ਪਰੰਪਰਾਵਾਂ ਨਾਲ ਜੋੜਨਾ ਸਾਡਾ ਫ਼ਰਜ਼ ਹੈ।ਉਹਨਾਂ ਕਿਹਾ ਕਿ ਦੇਸ਼ ਵਿੱਚ ਚੋਣਾਂ ਦਾ ਪਰਵ ਮਨਾਇਆ ਜਾ ਰਿਹਾ ਹੈ ਅਤੇ ਬੱਚਿਆਂ ਵਿੱਚ ਇਸ ਪ੍ਰਤੀ ਬਹੁਤ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਹਨਾਂ ਅਪੀਲ ਕੀਤੀ ਕਿ ਬੱਚੇ ਆਪਣੇ ਘਰ ਵਿੱਚ ਆਪਣੇ ਮਾਤਾ-ਪਿਤਾ ਅਤੇ ਗੁਆਂਢੀਆਂ ਨੂੰ 1 ਜੂਨ ਵਾਲੇ ਦਿਨ ਵੋਟ ਪਾਉਣ ਲਈ ਜ਼ਰੂਰ ਪ੍ਰੇਰਿਤ ਕਰਨ।ਉਹਨਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੀਆਂ ਗਤੀਵਿਧੀਆਂ ਭੱਵਿਖ ਵਿੱਚ ਵੀ ਜਾਰੀ ਰਹਿਣਗੀਆਂ।ਉਹਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕੀਤੇ ਜਾ ਰਹੇ ਹਨ।

Tags:

Advertisement

Latest News

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ