ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ

ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਮਈ 2024

ਡਿਪਟੀ ਕਮਿਸ਼ਨਰਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ  ਦੇ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੇਸ਼ ਦੀਆਂ ਅਨਾਜ ਦੀਆਂ ਲੋੜਾਂ ਦੀ ਪੂਰਤੀ ਅਤੇ ਕੁਦਰਤੀ ਸੋਮਿਆਂ ਦੀ ਸੂਝ ਬੂਝ ਨਾਲ ਵਰਤੋਂ ਕਰਨ ਦੇ ਸੰਦਰਭ ਵਿੱਚ ਕਿਸਾਨਾ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਘੱਟ ਪਾਣੀ ਅਤੇ ਘੱਟ ਖਰਚੇ ਨਾਲ ਵੱਧ ਝਾੜ ਦੇਣ ਵਾਲੀਆਂ ਤਕਨੀਕਾਂ ਨੂੰ ਅਪਨਾਉਣਾ ਚਾਹੀਦਾ ਹੈ।ਉਹਨਾਂ ਦਸਿਆ ਕਿ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜੀ ਨਾਲ ਥੱਲੇ ਜਾ ਰਿਹਾ ਹੈ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋ ਕੀਤੀ ਇੱਕ ਖੋਜ ਵਿੱਚ ਦਸਿਆ ਗਿਆ ਹੈ ਕਿ ਪਾਣੀ ਦੀ ਵੱਧ ਵਰਤੋਂ ਹੋਣ ਕਰਕੇ ਝੋਨੇ ਦੀ ਕਾਸ਼ਤ ਸੂਬੇ ਦੇ ਧਰਤੀ ਹੇਠਲੇ ਉਪਲਬੱਧ ਜਲ ਸਰੋਤਾਂ ਲਈ ਗੰਭੀਰ ਖਤਰਾ ਪੈਦਾ ਕਰ ਰਹੀ ਹੈ। ਪੰਜਾਬ ਦੇ ਲਗਭਗ 80% ਰਕਬੇ ਵਿੱਚੋਂ ਲੋੜ ਤੋਂ ਵੱਧ ਪਾਣੀ ਧਰਤੀ ਹੇਠੋਂ ਕਢਿਆ ਜਾ ਰਿਹਾਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।ਉਹਨਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀਆਂ ਵੱਧ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੂਸਾ 44 ਦੀ ਕਾਸ਼ਤ ਨਾ ਕੀਤੀ ਜਾਵੇ।ਉਹਨਾਂ ਦੱਸਿਆ ਕਿ ਪੂਸਾ 44 ਬਾਕੀ ਕਿਸਮਾਂ ਨਾਲੋਂ ਪੱਕਣ ਵਿੱਚ ਵੱਧ ਸਮਾਂ ਅਤੇ 15-20 ਪ੍ਰਤੀਸ਼ਤ ਵੱਧ ਪਾਣੀ ਲੈਂਦੀ ਹੈ।ਇਸ ਤੋਂ ਇਲਾਵ ਇਸ ਕਿਸਮ ਦੀ ਪਰਾਲੀ ਵੱਧ ਹੋਣ ਕਾਰਨ ਪਰਾਲੀ ਪ੍ਰਬੰਧਨ ਵਿੱਚ ਵੀ ਬਹੁਤ ਮੁਸ਼ਕਿਲਾਂ ਆਉਦੀਆਂ ਹਨ।ਉਹਨਾਂ ਕਿਸਾਨਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਸਿਫਾਰਿਸ਼ ਕੀਤੀਆਂ ਕਿਸਮਾਂ (ਪੀ.ਆਰ. 126, ਪੀ. ਆਰ. 131 ਆਦਿ) ਨੂੰ ਤਰਜੀਹ ਦਿੱਤੀ ਜਾਵੇ ਅਤੇ ਕੇਵਲ ਪੰਜਾਬ ਖੇਤੀਬਾੜੀ ਯੁਨੀਵਰਸਿਟੀ ਵੱਲੋਂ ਸਿਫਰਿਸ਼ ਸ਼ੁੱਦਾ ਕਿਸਮਾਂ ਦੀ ਕਾਸ਼ਤ ਹੀ ਕੀਤੀ ਜਾਵੇ ਅਤੇ ਗੈਰ ਪ੍ਰਮਾਣਿਤ ਕਿਸਮਾਂ ਦੀ ਕਾਸ਼ਤ ਤੋਂ ਗੁਰੇਜ਼ ਕੀਤਾ ਜਾਵੇ।

ਉਹਨਾਂ ਖੇਤੀਬਾੜੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਕਿਸਮ PUSA 44 ਅਧੀਨ ਰਕਬਾ ਘਟਾਉਣ ਦੇ ਉਪਰਾਲੇ ਕੀਤੇ ਜਾਣ ਅਤੇ ਜਿਲ੍ਹੇ ਦੇ ਬੀਜ ਵਿਕਰੇਤਾਵਾਂ ਨੂੰ ਉੱਕਤ ਕਿਸਮ ਦੀ ਵਿਕਰੀ ਨਾ ਕਰਨ ਦੀ ਹਦਾਇਤ ਕੀਤੀ ਜਾਵੇਜੇਕਰ ਫਿਰ ਵੀ ਕੋਈ ਡੀਲਰ ਇਸ ਦੀ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸੀਡ ਕੰਟਰੋਲ ਆਰਡਰ 1983ਤਹਿਤ ਕਾਰਵਾਈ ਕੀਤੀ ਜਾਵੇ।

Tags:

Advertisement

Latest News