ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਮ ਆਦਮੀ ਪਾਰਟੀ’ ਵਿਚ ਸ਼ਾਮਲ ਹੋ ਗਏ

ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਮ ਆਦਮੀ ਪਾਰਟੀ’ ਵਿਚ ਸ਼ਾਮਲ ਹੋ ਗਏ

Jalandhar,23 April,2024,(Azad Soch News):- ਜਲੰਧਰ ਲੋਕ ਸਭਾ ਸੀਟ (Jalandhar Lok Sabha Seat) ਸੂਬੇ ਦੀ ਹੌਟ ਸੀਟ ਬਣਦੀ ਜਾ ਰਹੀ ਹੈ,ਕਿਉਂਕਿ ਕਈ ਦਹਾਕਿਆਂ ਤੋਂ ਇਕੋ ਪਾਰਟੀ ਵਿਚ ਰਹਿਣ ਵਾਲੇ ਕਈ ਆਗੂ ਪਾਰਟੀ ਛੱਡ ਕੇ ਵਿਰੋਧੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ,ਇਸ ਵਿਚਾਲੇ ਵਿਜੇ ਸਾਂਪਲਾ ਦੇ ਰਿਸ਼ਤੇਦਾਰ ਅਤੇ ਭਾਜਪਾ ਦੇ ਨੌਜਵਾਨ ਆਗੂ ਰੌਬਿਨ ਸਾਂਪਲਾ ਅੱਜ ‘ਆਮ ਆਦਮੀ ਪਾਰਟੀ’ ਵਿਚ ਸ਼ਾਮਲ ਹੋ ਗਏ ਹਨ,ਜਾਣਕਾਰੀ ਅਨੁਸਾਰ ਰੋਬਿਨ ਸਾਂਪਲਾ ਪਿਛਲੇ ਇਕ ਦਹਾਕੇ ਤੋਂ ਭਾਜਪਾ ਨਾਲ ਜੁੜੇ ਹੋਏ ਹਨ,ਜਿਨ੍ਹਾਂ ਨੇ ਜਲੰਧਰ ਵਿਚ ਆਪਣੀ ਪਕੜ ਕਾਫੀ ਮਜ਼ਬੂਤ ਬਣਾਈ ਹੋਈ ਹੈ,ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਮੌਜੂਦਗੀ ਵਿਚ ਰੌਬਿਨ ਸਾਂਪਲਾ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਮੈਂਬਰਸ਼ਿਪ ਲਈ,ਰੌਬਿਨ ਸਾਂਪਲਾ ਭਾਜਪਾ SC ਮੋਰਚਾ ਦੇ ਮੀਤ ਪ੍ਰਧਾਨ ਸਨ।

 

Advertisement

Latest News