ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ ਲੜ ਸਕਦੇ ਹਨ
By Azad Soch
On
Mansa, 24 April 2024,(Azad Soch News):- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Punjabi Singer Sidhu Moosewala) ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣ (Lok Sabha Elections) ਲੜ ਸਕਦੇ ਹਨ,ਉਹ ਬਠਿੰਡਾ (Bathinda) ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬਾਰੇ ਸੋਚ ਰਹੇ ਹਨ,ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਲਈ ਉਨ੍ਹਾਂ ਵੱਲੋਂ ਨਾਮਜ਼ਦਗੀ ਪੱਤਰ ਵੀ ਤਿਆਰ ਕੀਤੇ ਜਾ ਰਹੇ ਹਨ,ਹਾਲਾਂਕਿ ਅਜੇ ਤੱਕ ਬਲਕੌਰ ਸਿੰਘ ਜਾਂ ਉਨ੍ਹਾਂ ਦੇ ਪਰਿਵਾਰ ਵੱਲੋਂ ਇਸ ਬਾਰੇ ਰਸਮੀ ਤੌਰ 'ਤੇ ਕਿਸੇ ਨੇ ਕੁਝ ਨਹੀਂ ਕਿਹਾ ਹੈ,ਇਸ ਤੋਂ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦੀ ਪੇਸ਼ਕਸ਼ ਕੀਤੀ ਸੀ,ਪਰ ਗੱਲ ਸਿਰੇ ਨਹੀਂ ਚੜ੍ਹੀ,ਜਦਕਿ ਕਾਂਗਰਸ ਨੇ ਬਠਿੰਡਾ ਤੋਂ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਹੈ ਪਰ ਉਨ੍ਹਾਂ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ,ਅਜਿਹੇ 'ਚ ਕਾਂਗਰਸ ਉਮੀਦਵਾਰ ਨੂੰ ਬਦਲਣ ਦੀਆਂ ਕਿਆਸਅਰਾਈਆਂ ਵੀ ਲਗਾਈਆਂ ਜਾ ਰਹੀਆਂ ਹਨ।
Latest News
ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ,ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
19 May 2024 12:56:01
New Delhi,19 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਦੌਰੇ ‘ਤੇ ਹੋਣਗੇ,ਉਹ ਪੰਜਾਬ ਵਿੱਚ...