ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ

ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ

ਫਰੀਦਕੋਟ, 3 ਮਈ,2024 (        ) ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਫਰੀਦਕੋਟ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਦਾਨ ਕੀਤੇ ਗਏ ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਵਿਸ਼ਵਦੀਪ ਗੋਇਲਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੁਮਾਰਕਲੱਬ ਦੇ ਮੈਂਬਰ ਜਗਮੀਤ ਸਿੰਘਹਨੀ ਧਾਲੀਵਾਲਮਨੀ ਗੁਪਤਾਭੁਪਿੰਦਰ ਸਿੰਘਦੀਪਕ ਚੁੱਘ ਆਦਿ ਹਾਜਰ ਸਨ

 ਇਸ ਮੌਕੇ ਸਮਾਜ ਸੇਵੀ ਸੰਸਥਾ ਦਾ ਧੰਨਵਾਦ ਕਰਦਿਆਂ ਸਿਵਲ ਸਰਜਨ ਡਾ. ਮਨਿੰਦਰ ਪਾਲ ਸਿੰਘ ਅਤੇ ਡਾ. ਵਿਸ਼ਵਦੀਪ ਗੋਇਲ ਨੇ ਕਿਹਾ ਕਿ ਇਹਨਾਂ ਪੱਖਿਆਂ  ਨੂੰ ਹਸਪਤਾਲ ਦੇ ਵੱਖ-ਵੱਖ ਵਿਭਾਗ ਵਿੱਚ ਲਗਾ ਦਿੱਤਾ ਜਾਵੇਗਾ ਤਾਂ ਜੋ ਹਸਪਤਾਲ ਵਿੱਚ ਆਉਣ ਵਾਲੇ ਮਰੀਜ ਅਤੇ ਉਹਨਾਂ ਦੇ ਵਾਰਸਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ ਉਹਨਾਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਦਾ ਇਹ ਬਹੁਤ ਵੱਡਾ ਉਪਰਾਲਾ ਹੈ ਜੋ ਮਨੁੱਖਤਾ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦੀਆਂ ਹਨ ਅਤੇ ਸਮੇਂ-ਸਮੇਂ ਲੋੜਵੰਦਾਂ ਦੀ ਮਦਦ ਕਰਦੀਆਂ ਰਹਿੰਦੀਆਂ ਹਨ ਉਹਨਾਂ ਭਵਿੱਖ ਵਿੱਚ ਵੀ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਨੂੰ ਇਸੇ ਤਰਾਂ ਦੀ ਹੋਰ ਸਹਾਇਤਾ ਕਰਨ ਦੀ ਅਪੀਲ ਵੀ ਕੀਤੀ

Tags:

Advertisement

Latest News