ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ

ਫਿਰੋਜ਼ਪੁਰ, 24 ਅਪ੍ਰੈਲ 2024 ( )
 
        ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਫਿਰੋਜ਼ਪੁਰ ਵਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੀ ਸ਼ੁਰੂਆਤ ਮੌਕੇ ਅੱਜ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਕਿਹਾ ਕਿ ਇਸ ਮੁਹਿੰਮ ਹੇਠ ਪੂਰੇ ਜ਼ਿਲ੍ਹੇ ਵਿੱਚ ਸਪੈਸ਼ਲ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ।
 
        ਸਿਵਲ ਹਸਪਤਾਲ ਫਿਰੋਜ਼ਪੁਰ ਵਿਖ਼ੇ ਜਾਗਰੂਕਤਾ ਰੈਲੀ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਸ਼ਾਲ ਬਜਾਜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਇਸ਼ਾ ਨਰੂਲਾ ਅਤੇ ਡਾ. ਗਗਨਪ੍ਰੀਤ ਮੌਜੂਦ ਸਨ। ਇਹ ਜਾਗਰੂਕਤਾ ਰੈਲੀ ਸਿਵਲ ਹਸਪਤਾਲ ਦੇ ਨੇੜਲੇ ਬਜ਼ਾਰਾਂ ਚੋ ਹੁੰਦੀ ਹੋਈ ਵਾਪਸ ਸਿਵਲ ਹਸਪਤਾਲ ਆ ਕੇ ਸਮਾਪਤ ਹੋਈ। ਇਸ ਤੋਂ ਇਲਾਵਾ ਵਿਸ਼ਵ ਟੀਕਾਕਰਨ ਹਫ਼ਤੇ ਸੰਬਧੀ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲੇ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਇਨਾਮਾਂ ਨਾਲ ਸਨਮਾਨਤ ਕੀਤਾ ਗਿਆ।
 
        ਇਸ ਮੌਕੇ ਡਾ. ਇਸ਼ਾ ਨਰੂਲਾ ਨੇ ਦੱਸਿਆ ਕਿ ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਉਨਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਪਰਵਾਸੀ ਅਬਾਦੀ ਅਤੇ ਹੋਰ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
 
           ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਸਿਹਤ ਵਿਭਾਗ ਵਲੋਂ ਲਗਾਏ ਜਾ ਰਹੇ ਸਪੈਸ਼ਲ ਕੈਂਪਾ ਵਿੱਚ ਜ਼ਰੂਰ ਕਰਵਾਇਆ ਜਾਵੇ।
Tags:

Advertisement

Latest News

ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ ਅੱਜ ਓਡੀਸ਼ਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਰੈਲੀ
Odisha,06 May,2024,(Azad Soch News):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਓਡੀਸ਼ਾ ਪਹੁੰਚ ਗਏ ਹਨ,ਇੱਥੇ ਗੰਜਮ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ...
ਪੰਜਾਬ ਆਉਣਗੇ ਸੁਨੀਤਾ ਕੇਜਰੀਵਾਲ
ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਪ੍ਰੀਖਿਆ ਨੇ ਅੱਜ 06 ਮਈ ਨੂੰ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਹਨ
ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਅਚਾਨਕ ਵਾਧਾ ਹੋਇਆ
ਹੁਸ਼ਿਆਰਪੁਰ ਦੇ ਸਾਬਕਾ ਜ਼ਿਲ੍ਹਾ ਸਿਹਤ ਅਫ਼ਸਰ ਡਾ ਲਖਵੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਿਲ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 06-05-2024 ਅੰਗ 684
ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ