ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ, ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਪਿੰਡ ਪਾਕਾ,  ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ

ਜਲਾਲਾਬਾਦ 23 ਅਪ੍ਰੈਲ

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ-079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ. ਬਲਕਰਨ ਸਿੰਘ ਦੀ ਯੋਗ ਅਗਵਾ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਯਕੀਨੀ ਬਣਾਉਣ ਲਈ ਸਵੀਪ ਪ੍ਰੋਜੇਕਟ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਅਮਨਦੀਪ ਬਾਲੀ  ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨਸਤਨਾਮ ਸਿੰਘ ਦੇ ਸਹਿਯੋਗ ਨਾਲ ਪਿੰਡ ਪਾਕਾ ਰੱਤਾ ਖੇੜਾ ਅਤੇ ਬੰਨ ਵਾਲਾ ਦੇ ਸਕੂਲਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |

ਇਸ ਮੌਕੇ ਟੀਮ ਦੁਆਰਾ ਸਕੂਲਾਂ ਦੇ ਮੁੱਖੀਆਂ ਸ਼੍ਰੀਮਤੀ ਰੁਪਿੰਦਰ ਜੀਤ ਕੌਰ ਅਤੇ ਸਰਦਾਰ ਬਲਵਿੰਦਰ ਸਿੰਘ ਗਿੱਲ ਦੇ ਸਹਿਯੋਗ ਨਾਲ  ਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ ਅਤੇ ਹਸਤਾਖ਼ਰ ਅਭਿਆਨ ਵੀ ਚਲਾਇਆ ਗਿਆ |

ਚੋਣ ਸੈੱਲ ਸੁਖਵਿੰਦਰ ਸਿੰਘਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।

Tags:

Advertisement

Latest News

ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ ਈਵੀਐਮ ਦੀ ਰੈਂਡੇਮਾਇਜੇਸ਼ਨ ਉਪਰੰਤ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਹਲਕਾਵਾਰ ਕੀਤੀ ਵੰਡ
ਫਾਜਿ਼ਲਕਾ, 5 ਮਈਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੀ ਰੈਂਡੇਮਾਇਜੇਸ਼ਨ ਅਨੁਸਾਰ ਵੱਖ ਵੱਖ ਵਿਧਾਨ ਸਭਾ ਹਲਕਿਆਂ...
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ
ਜ਼ਿਲ੍ਹੇ ਦੇ 4612 ਪ੍ਰੀਜ਼ਾਈਡਿੰਗ ਤੇ ਸਹਾਇਕ ਪ੍ਰੀਜ਼ਾਈਡਿੰਗ ਅਫਸਰਾਂ ਅਤੇ ਪੋਲਿੰਗ ਅਫਸਰਾਂ ਦੀ ਪਹਿਲੀ ਰਿਹਰਸਲ ਕਰਵਾਈ
ਵੋਟ ਫ਼ੀਸਦੀ ਵਧਾਉਣ ਲਈ ਚੋਣ ਡਿਊਟੀ ਵਿੱਚ ਲੱਗੇ ਮੁਲਾਜ਼ਮ ਵੀ ਜਰੂਰ ਕਰਨ ਆਪਣੀ ਵੋਟ ਦੀ ਵਰਤੋਂ
ਜ਼ਿਲ੍ਹਾ ਸਵੀਪ ਟੀਮ ਨੇ ਲਗਾਇਆ ਪਾਰਸ ਮਸਾਲੇ ਫੈਕਟਰੀ ਵਿੱਚ ਵੋਟਰ ਜਾਗਰੂਕਤਾ ਕੈਂਪ
ਕੋ ਐਜੂਕੇਸ਼ਨ ਮਾਣੂੰਕੇ ਵਿਖੇ ਅਧਿਆਪਕ ਤੇ ਵਿਦਿਆਰਥੀਆਂ ਨੂੰ ਕੀਤਾ ਵੋਟ ਪ੍ਰਤੀ ਜਾਗਰੂਕ
ਚੋਣ ਅਮਲੇ ਨੂੰ ਦਿੱਤੀ ਗਈ ਸਿਖਲਾਈ, ਗਰਮੀ ਦੇ ਪ੍ਰਭਾਵ ਤੋਂ ਬਚਾਓ ਸਬੰਧੀ ਮੁਢਲੀ ਸਹਾਇਤਾ ਸਬੰਧੀ ਵੀ ਦਿੱਤੀ ਗਈ ਜਾਣਕਾਰੀ