ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2024 ਅੰਗ 611

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-04-2024 ਅੰਗ 611

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ! ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਵਿਖੇ ਆਮ ਲੋਕਾਂ ਨਾਲ ਮੁਲਾਕਾਤ ਕੀਤੀ
Chandigarh,10 May,2024,(Azad Soch News):- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ (Haryana Chief Minister Naib Singh Saini) ਨੇ ਮੁੱਖ ਮੰਤਰੀ...
ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ
ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਸਰਹੱਦਾਂ ਤੇ ਸੁਰੱਖਿਆ ਬਲ ਚੌਕਸ
ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ
ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ
ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ