ਐਨਆਈਏ ਟੀਮ ਵਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ 'ਚ ਸ਼੍ਰੀਨਗਰ 'ਚ 9 ਟਿਕਾਣਿਆਂ 'ਤੇ ਛਾਪੇਮਾਰੀ

ਐਨਆਈਏ ਟੀਮ ਵਲੋਂ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਮਾਮਲਿਆਂ 'ਚ ਸ਼੍ਰੀਨਗਰ 'ਚ 9 ਟਿਕਾਣਿਆਂ 'ਤੇ ਛਾਪੇਮਾਰੀ

Srinagar,April 22, 2024,(Azad Soch News):- ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਸੋਮਵਾਰ ਨੂੰ ਅੱਤਵਾਦੀ ਗਤੀਵਿਧੀਆਂ ਨਾਲ ਜੁੜੇ ਇਕ ਮਾਮਲੇ 'ਚ ਜੰਮੂ-ਕਸ਼ਮੀਰ (Jammu And Kashmir) ਦੇ ਸ਼੍ਰੀਨਗਰ (Srinagar) 'ਚ 9 ਥਾਵਾਂ 'ਤੇ ਛਾਪੇਮਾਰੀ ਕੀਤੀ,ਛਾਪੇਮਾਰੀ ਅਜੇ ਵੀ ਜਾਰੀ ਹੈ,ਐਨਆਈਏ ਟੀਮ (NIA Team) ਦੇ ਨਾਲ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਵੀ ਮੌਜੂਦ ਹਨ,ਸ੍ਰੀਨਗਰ 'ਚ ਰਹਿਣ ਵਾਲੇ ਕੁਝ ਸ਼ੱਕੀ ਵਿਅਕਤੀਆਂ ਦੇ ਸਬੰਧ 'ਚ ਮਿਲੀ ਖਾਸ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਅੱਤਵਾਦ ਵਿਰੋਧੀ ਏਜੰਸੀ ਨੇ ਇਹ ਛਾਪੇਮਾਰੀ ਕੀਤੀ ਹੈ।

ਇਸ ਤੋਂ ਪਹਿਲਾਂ 10 ਫਰਵਰੀ 2024 ਨੂੰ ਵੀ ਐਨਆਈਏ (NIA) ਨੇ ਜੰਮੂ-ਕਸ਼ਮੀਰ ਵਿੱਚ ਇੱਕੋ ਸਮੇਂ ਕਈ ਥਾਵਾਂ ’ਤੇ ਛਾਪੇ ਮਾਰੇ ਸਨ,ਕੱਲ੍ਹ ਜੰਮੂ-ਕਸ਼ਮੀਰ (Jammu And Kashmir) ਦੇ ਪੁੰਛ ਜ਼ਿਲ੍ਹੇ ਵਿੱਚ ਇੱਕ ਸਕੂਲ ਹੈੱਡਮਾਸਟਰ ਦੇ ਘਰੋਂ ਦੋ ਚੀਨੀ ਗ੍ਰਨੇਡ ਅਤੇ ਇੱਕ ਪਾਕਿਸਤਾਨੀ ਪਿਸਤੌਲ ਬਰਾਮਦ ਕੀਤਾ ਗਿਆ ਸੀ,ਕਮਰੂਦੀਨ ਨਾਂ ਦਾ ਸਕੂਲ ਹੈੱਡਮਾਸਟਰ ਅੱਤਵਾਦੀਆਂ ਲਈ ਓਜੀਡਬਲਿਊ (OGW) ਵਜੋਂ ਕੰਮ ਕਰ ਰਿਹਾ ਸੀ,ਹੈੱਡਮਾਸਟਰ ਨੂੰ ਉਸ ਦੇ ਘਰੋਂ ਇੱਕ ਵਿਦੇਸ਼ੀ ਪਿਸਤੌਲ ਅਤੇ ਇੱਕ ਗ੍ਰੇਨੇਡ (Grenade) ਸਮੇਤ ਫੜਿਆ ਗਿਆ ਹੈ,ਬਰਾਮਦ ਕੀਤੇ ਗਏ ਹਥਿਆਰ ਪੁੰਛ ਖੇਤਰ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵਿਘਨ ਪਾਉਣ ਲਈ ਵਰਤੇ ਜਾਣ ਦਾ ਸ਼ੱਕ ਹੈ।

Advertisement

Latest News

 ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਡਿਪਟੀ ਕਮਿਸ਼ਨਰ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ
ਫਾਜ਼ਿਲਕਾ 10 ਮਈ  ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਫਾਜ਼ਿਲਕਾ ਵਿਖੇ ਬਣਾਏ ਗਏ ਈਵੀਐਮ...
ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਸਰਹੱਦਾਂ ਤੇ ਸੁਰੱਖਿਆ ਬਲ ਚੌਕਸ
ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ
ਉੱਡਣ ਦਸਤਾ ਟੀਮਾਂ ਵੱਲੋਂ ਵਾਹਨਾਂ ਦੀ ਚੈਕਿੰਗ ਲਗਾਤਾਰ ਜਾਰੀ
ਸਵੀਪ ਗਤੀਵਿਧੀਆਂ ਤਹਿਤ ਸੁਰਖਪੀਰ ਰੋਡ ਤੇ ਵਿਸ਼ੇਸ਼ ਕੈਂਪ ਆਯੋਜਿਤ
ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵੱਡੀ ਰਾਹਤ ਮਿਲੀ