293932.45 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕੀਤੀ ਖ਼ਰੀਦ: ਡਿਪਟੀ ਕਮਿਸ਼ਨਰ

293932.45 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਕੀਤੀ ਖ਼ਰੀਦ: ਡਿਪਟੀ ਕਮਿਸ਼ਨਰ

ਬਠਿੰਡਾ, 25 ਅਪ੍ਰੈਲ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਣਕ ਦੀ ਖਰੀਦ ਚ ਹੋਰ ਤੇਜ਼ੀ ਲਿਆਂਦੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 24 ਅਪ੍ਰੈਲ 2024 ਤੱਕ ਕਿਸਾਨਾਂ ਨੂੰ 535.64 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 151.43 ਫ਼ੀਸਦੀ ਬਣਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 293932.45 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈਜਿਸ ਚ ਪਨਗ੍ਰੇਨ ਵੱਲੋਂ 101587.45 ਮੀਟ੍ਰਿਕ ਟਨਮਾਰਕਫ਼ੈਡ ਵੱਲੋਂ 69495, ਪਨਸਪ ਵੱਲੋਂ 60625, ਵੇਅਰਹਾਊਸ ਵੱਲੋਂ 57880 ਤੇ ਪ੍ਰਾਈਵੇਟ ਵਪਾਰੀਆਂ ਵਲੋਂ 4345 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।

ਸ ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’