ਸਵੀਪ ਪ੍ਰੋਜੈਕਟ ਅਧੀਨ ਵੋਟ ਦੀ ਮਹੱਤਤਾ ਨੂੰ ਦਰਸ਼ਾਉਂਦਾ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਕਰਵਾਇਆ ਗਿਆ ਨਾਟਕ

ਸਵੀਪ ਪ੍ਰੋਜੈਕਟ ਅਧੀਨ ਵੋਟ ਦੀ ਮਹੱਤਤਾ ਨੂੰ ਦਰਸ਼ਾਉਂਦਾ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਕਰਵਾਇਆ ਗਿਆ ਨਾਟਕ

ਅਬੋਹਰ ਫਾਜ਼ਿਲਕਾ, 25 ਅਪ੍ਰੈਲ

ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਸਵੀਪ ਪ੍ਰੋਜੈਕਟ ਤਹਿਤ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਲਈ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ਵਿੱਚ ਨਾਟਕ ਕਰਵਾਇਆ ਗਿਆ।

ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਸ਼੍ਰੀ ਸ਼ਿਵ ਕੁਮਾਰ ਗੋਇਲ ਜਿਲ੍ਹਾ ਸਵੀਪ ਨੋਡਲ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਕਮ ਅਸਿਸਟੇਂਟ ਜ਼ਿਲ੍ਹਾ ਸਵੀਪ ਨੋਡਲ ਅਧਿਕਾਰੀ ਦੀਆਂ ਹਦਾਇਤਾਂ ਤਹਿਤ ਬੱਚਿਆਂ ਵੱਲੋਂ ਵੋਟਾਂ ਦੀ ਮਹੱਤਤਾ ਨੂੰ ਦਰਸ਼ਾਉਂਦਾ ਨਾਟਕ ਪੇਸ਼ ਕੀਤਾ ਗਿਆ। ਇਸ ਨਾਟਕ ਰਾਹੀ ਇਹ ਸੁਨੇਹਾ ਦਿੱਤਾ ਕਿ ਸਾਰੇ ਨਾਗਰਿਕ 1 ਜੂਨ 2024 ਨੂੰ ਹੋਣ ਵਾਲੀਆ ਲੋਕ ਸਭਾ ਚੋਣਾਂ ਵਿਚ ਆਪਣੀ ਵੋਟ ਦੀ ਵਰਤੋਂ ਧਰਮ, ਜਾਤੀ, ਭਾਈਚਾਰੇ, ਭਾਸ਼ਾ ਜਾ ਕਿਸੇ ਵੀ ਹੋਰ ਲਾਲਚ ਤੋ ਬਗੈਰ ਆਪਣੀ ਵੋਟ ਦੀ ਵਰਤੋਂ ਸੁਤੰਤਰ ਅਤੇ ਨਿਰਪੱਖ ਹੋ ਕੇ ਕਰਨਗੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਵੀਪ ਟੀਮ ਅਬੋਹਰ ਵੱਲੋਂ ਇਸ ਤਰਾ ਦੇ ਨਾਟਕ ਅਬੋਹਰ ਸ਼ਹਿਰ ਅਤੇ ਹਲਕੇ ਦੇ ਵੱਖ ਵੱਖ ਪਿੰਡਾ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਮੌਕੇ ਸ਼੍ਰੀ ਦੀਪਕ ਕੰਬੋਜ, ਸੁਰਿੰਦਰ ਕੰਬੋਜ ਅਤੇ 081 ਅਬੋਹਰ ਟੀਮ ਦੇ ਮੈਬਰ ਮੌਜੂਦ ਸੀ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’