ਸੋਸ਼ਲ ਮੀਡੀਆ ਰਾਹੀਂ ਵੋਟਰ ਜਾਗਰੂਕਤਾ

ਸੋਸ਼ਲ ਮੀਡੀਆ ਰਾਹੀਂ ਵੋਟਰ ਜਾਗਰੂਕਤਾ

ਅੰਮ੍ਰਿਤਸਰ 27 ਅਪ੍ਰੈਲ--ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਅੱਜ ਸੂਚਨਾ ਦੇ ਆਦਾਨ ਪ੍ਰਦਾਨ ਦਾ ਸੱਭ ਤੋਂ ਪ੍ਰਚਲਿਤ ਸਾਧਨ ਹੈ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਹ ਇੱਕ ਅਹਿਮ ਰੋਲ ਅਦਾ ਕਰ ਸਕਦਾ ਹੈ। ਇਸ ਗੱਲ ਉਹਨਾਂ  ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਹੀ।

ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ,ਜਿਹਨਾਂ ਨੂੰ ਲਗਾਤਾਰ ਜ਼ਿਲ੍ਹਾ ਚੋਣ ਦਫ਼ਤਰ ਦੇ ਅਲੱਗ-ਅਲੱਗ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਫ਼ੇਸਬੁੱਕਵਾੱਟਸ-ਅੱਪਇੰਸਟਾਗ੍ਰਾਮ ਅਤੇ ਯੂ-ਟਿਊਬ ਤੇ ਸਾਂਝਾ ਕੀਤਾ ਜਾ ਰਿਹਾ ਹੈ।ਉਹਨਾਂ ਇਸ ਪੂਰੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਮੈਂਬਰਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਵੋਟਰਾਂ ਨਾਲ ਸਬੰਧਤ ਬਹੁਤ ਸਾਰੀ ਅਹਿਮ ਜਾਣਕਾਰੀਆਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਰਾਹੀਂ ਸਾਂਝੀਆਂ ਕੀਤੀਆਂ ਜਾਣਗੀਆਂ। ਉਹਨਾਂ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਇਹਨਾਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਆਪਣੇ ਮੋਬਾਈਲ ਫ਼ੋਨ ਤੇ ਸ਼ੇਅਰ ਕਰਨਾ ਚਾਹੀਦਾ ਹੈ। ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਦੇ ਇੰਚਾਰਜ ਡੀ.ਏ.ਵੀ.ਕਾਲਜ ਦੇ ਪ੍ਰੋ.ਸੰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਸੋਸ਼ਲ ਮੀਡੀਆ ਦਾ ਸਦ-ਉਪਯੋਗ ਉਸਾਰੂ ਸਮਾਜ ਲਈ ਵਰਦਾਨ ਹੈ। ਉਹਨਾਂ ਕਿਹਾ ਕਿ ਚੋਣਾਂ ਵਰਗੇ ਵੱਡੇ ਪੱਧਰ ਦੇ ਆਯੋਜਨ ਵਿੱਚ ਇਸਦਾ ਪ੍ਰਯੋਗ ਕਰਕੇ ਬਹੁਤ ਘੱਟ ਸਮੇਂ ਵਿੱਚ ਕੋਈ ਵੀ ਸੂਚਨਾ ਵੋਟਰਾਂ ਤੱਕ ਪਹੁੰਚਾਈ ਜਾ ਸਕਦੀ ਹੈ।ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ਨੇ ਚੋਣਾਂ ਦੇ ਕੰਮ ਨੂੰ ਹੁਣ ਕਾਫ਼ੀ ਸੁਖਾਲਾ ਕਰ ਦਿੱਤਾ ਹੈ।

ਮੀਟਿੰਗ ਤੋਂ ਬਾਅਦ ਸ਼੍ਰੀ ਨਿਕਾਸ ਕੁਮਾਰ ਨੇ ਜ਼ਿਲ੍ਹਾ ਪ੍ਰੰਬੰਧਕੀ ਕੰਪਲੈਕਸ ਵਿਖੇ ਬਣਾਈ ਗਈ ਰੰਗੋਲੀ ਨੂੰ ਵੀ ਵੇਖਿਆ ਅਤੇ ਉਹਨਾਂ ਇਸ ਰੰਗੋਲੀ ਨੂੰ ਤਿਆਰ ਕਰਨ ਵਾਲੇ ਟੀਮ ਮੈਂਬਰਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮੁਨੀਸ਼ ਕੁਮਾਰ,ਆਸ਼ੂ ਧਵਨ,ਪੰਕਜ ਕੁਮਾਰ,ਸੰਜੇ ਕੁਮਾਰ,ਯੋਗਪਾਲ,ਜਗਦੀਪਕ ਸਿੰਘ,ਗੁਰਬਖ਼ਸ਼ ਸਿੰਘਚਰਨਜੀਤ ਸਿੰਘ ਅਤੇ ਚੈਤਨਿਆ ਸਹਿਗਲਰਾਹੁਲ ਵਰਮਾ,ਮੋਹਿਤ ਸ਼ਰਮਾ,ਸ਼ਿਵ ਸ਼ਰਮਾ,ਸਾਜਨ ਹਾਜ਼ਰ ਸਨ।

Tags:

Advertisement

Latest News

ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਲੋਕ ਸਭਾ ਚੋਣਾਂ-2024: ਪੰਜਾਬ ਵਿਚ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ
Chandigarh 9 May 2024,(Azad Soch News):- ਲੋਕ ਸਭਾ ਚੋਣਾਂ-2024 (Lok Sabha Elections-2024) ਲਈ ਨਾਮਜ਼ਦਗੀਆਂ (NOMINATIONS) ਭਰਨ ਦੇ ਤੀਸਰੇ ਦਿਨ ਪੰਜਾਬ...
ਉੱਤਰਾਖੰਡ ਵਿੱਚ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,94,655 ਮੀਟ੍ਰਿਕ ਟਨ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 11 ਮਈ ਨੂੰ
ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ
ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਨੇ ਦੋ ਦਿਨਾਂ ਸਮਾਗਮ ਦੇ ਨਾਲ "ਵਿਸ਼ਵ ਥੈਲੇਸੀਮੀਆ ਦਿਵਸ 2024" ਮਨਾਇਆ