10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਆਰਕੀਟੈਕਟ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Amritsar Sahib,09 May,2024,(Azad Soch News):- ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਸਾਹਿਲ ਬਿਹਾਰੀ ਸ਼ਰਮਾ ਨਾਮਕ ਇੱਕ ਆਰਕੀਟੈਕਟ ਨੂੰ 10,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ,ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ (Vigilance Bureau) ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿਰਥੀਪਾਲ ਸਿੰਘ ਵਾਸੀ ਮੀਰਾਕੋਟ ਚੌਕ,ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੀ ਜਾਂਚ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ,ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ (Vigilance Bureau) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਨਗਰ ਨਿਗਮ ਅੰਮ੍ਰਿਤਸਰ (Municipal Corporation Amritsar) ਦੇ ਅਧਿਕਾਰੀਆਂ ਤੋਂ ਉਸਦੀ ਦੁਕਾਨ ਦੀ ਵਿਕਰੀ ਲਈ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) (Certificate (NOC)) ਜਾਰੀ ਕਰਵਾਉਣ ਬਦਲੇ 20,000 ਰੁਪਏ ਦੀ ਮੰਗ ਕੀਤੀ ਹੈ,ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਆਰਕੀਟੈਕਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ,ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ (Police Station Amritsar Range) ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ,ਮੁਲਜ਼ਮਾਂ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ।

 

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’