ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧੀਆਂ ਜਾਰੀ

ਸਵੀਪ ਪ੍ਰੋਗਰਾਮ ਤਹਿਤ ਹਲਕਾ 062-ਆਤਮ ਨਗਰ 'ਚ ਜਾਗਰੂਕਤਾ ਗਤੀਵਿਧੀਆਂ ਜਾਰੀ

ਲੁਧਿਆਣਾ, 27 ਅਪ੍ਰੈਲ (000) - ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਜਾਰੀ ਦਿਸ਼ਾ ਹੁਕਮਾਂ ਤਹਿਤ, ਹਲਕਾ 062-ਆਤਮ ਨਗਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਹਨ ਜਿਸਦੇ ਤਹਿਤ ਏ.ਆਰ.ਓ. 062-ਆਤਮ ਨਗਰ, ਲੁਧਿਆਣਾ ਪਰਮਦੀਪ ਸਿੰਘ ਪੀ.ਸੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ 062 ਆਤਮ ਨਗਰ, ਲੁਧਿਆਣਾ ਦੇ ਸਵੀਪ ਨੋਡਲ ਅਫ਼ਸਰ ਬਲਵੰਤ ਸਿੰਘ ਅਤੇ ਕੋ-ਨੋਡਲ ਰਜਿੰਦਰ ਸਿੰਘ ਦੀ ਅਗੁਵਾਈ ਅਤੇ ਐਨ.ਜੀ.ਓ (ਇਨੀਸੀਏਟਰਜ ਆਫ ਚੇਂਜ) ਵਲੋਂ ਵੋਟਰ ਜਾਗਰੂਕਤਾ ਲਈ ਐਲ.ਆਈ.ਜੀ. ਫਲੈਟਸ ਦੁੱਗਰੀ ਫੇਜ-1 ਨੇੜੇ ਗੁਰਦੁਆਰਾ ਸ੍ਰੀ ਸਿੰਘ ਸਭਾ ਅਤੇ ਮੇਂਨ ਮਾਰਕੀਟ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ।

ਇਸ ਸ਼ਾਨਦਾਰ ਨੁੱਕੜ ਨਾਟਕ ਰਾਹੀਂ ਆਮ ਲੋਕਾਂ ਨੂੰ ਨਸ਼ੇ ਜਾ ਕਿਸੇ ਹੋਰ ਲਾਲਚ ਤੋਂ ਨਿਰਲੇਪ ਰਹਿ ਕੇ ਵੋਟ ਦੇ ਅਧਿਕਾਰ ਦੀ ਜਰੂਰ ਵਰਤੋਂ ਕਰਨ ਦਾ ਸੁਨੇਹਾ ਦਿੱਤਾ ਗਿਆ। ਆਮ ਲੋਕਾਂ ਵੱਲੋਂ ਇਸ ਨੁੱਕੜ ਨਾਟਕ ਵਿੱਚ ਭਰਭੂਰ ਦਿਲਚਸਪੀ ਵਿਖਾਈ ਗਈ।

ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਦੱਸਿਆ ਸਵੀਪ ਪ੍ਰੋਗਰਾਮ ਤਹਿਤ ਸਮੂਹ ਹਲਕਿਆਂ ਵਿੱਚ ਵੋਟਰ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਵੋਟਰਾਂ ਦੇ ਨਾਮ ਰਜਿਸਟਰ ਕਰਵਾਉਣ ਲਈ ਜ਼ਿਲ੍ਹੇ ਭਰ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇੇ ਵੀ ਜਾ ਸਕਦੇ ਹਨ। ਲੋਕ ਸਭਾ ਚੋਣਾਂ-2024 ਲਈ ਵੋਟਰ ਰਜਿਸਟ੍ਰੇਸ਼ਨ 4 ਮਈ, 2024 ਤੱਕ ਕਰਵਾਈ ਜਾ ਸਕਦੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਪ੍ਰਭਾਵ ਵਿੱਚ ਆ ਕੇ ਆਪਣੀ ਵੋਟ ਦਾ ਇਸਤੇਮਾਲ ਕਰਨਾ ਚਾਹੀਦਾ ਹੈ।

Tags:

Advertisement

Latest News

ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਫਰੀਦਕੋਟ:10 ਮਈ 2024( )   ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਇੰਜੀਨੀਅਰ ਸ਼ਾਖਾ ਵਲੋਂ ਫ਼ਸਲੀ ਰਹਿੰਦ ਖੂਹੰਦ ਸਕੀਮ ਤਹਿਤ ਕਿਸਾਨਾਂ ਨੂੰ...
ਵਾਈਸ ਐਡਮਿਰਲ ਸੰਜੇ ਭੱਲਾ ਨੇ ਭਾਰਤੀ ਜਲ ਫੌਜ ਦੇ ਚੀਫ ਆਫ ਪਰਸੋਨਲ ਵਜੋਂ ਅਹੁਦਾ ਸਾਂਭਿਆ
ਨਿਊਜ਼ੀਲੈਂਡ ਦੇ ਧਾਕੜ ਬੱਲੇਬਾਜ਼ ਕਾਲਿਨ ਮੁਨਰੋ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ
'ਵਾਰਿਸ ਪੰਜਾਬ ਦੇ' ਮੁਖੀ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ
अल्मोडा कोर्ट के आदेश के ख़िलाफ़ दिल्ली के मुख्य सचिव नरेश कुमार ने उत्तराखण्ड हाईकोर्ट में अपील की
ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਵਿੱਚ ਗੈਂਗਸਟਰਾਂ ਖਿਲਾਫ ਪੰਜਾਬ ਪੁਲਿਸ ਕਾਰਵਾਈ ਦੀ ਕੀਤੀ ਸ਼ਲਾਘਾ
ਅਮਰੀਕਾ ਦੇ ਸ਼ਿਕਾਗੋ ‘ਚ ਭਾਰਤੀ ਵਿਦਿਆਰਥੀ 2 ਮਈ ਤੋਂ ਲਾਪਤਾ