ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

ਸਾਰਿਆਂ ਨੂੰ ਲੋਕ ਭਲਾਈ ਦੇ ਕੰਮਾਂ, ਮਾਨਵਤਾ ਦੀ ਸੇਵਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ: ਡਾ ਕਵਿਤਾ ਸਿੰਘ

ਫਾਜਿਲਕਾ 08 ਮਈ

ਡਾ ਚੰਦਰ ਸ਼ੇਖਰ ਸਿਵਲ ਸਰਜਨ ਫ਼ਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਦੀ ਦੇਖ ਰੇਖ ਵਿੱਚ ਜਿਲ੍ਹਾ ਫ਼ਾਜਿਲਕਾ ਦੀਆਂ ਸਿਹਤ ਸੰਸਥਾਵਾਂ ਅਤੇ ਜਨਤਕ ਥਾਵਾਂ ਤੇ ਵਿਸ਼ਵ ਰੈੱਡ ਕਰਾਸ ਦਿਵਸ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕੀਤੇ ਗਏ ਅਤੇ ਮੈਡੀਕਲ ਚੈੱਕ ਅੱਪ ਕੈਂਪ ਵੀ ਲਗਾਏ ਗਏ। ਇਸ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਫਾਜਿਲਕਾ ਅਤੇ ਸਿਵਲ ਹਸਪਤਾਲ ਅਬੋਹਰ ਵਿਖੇ ਖੂਨਦਾਨ ਕੈਂਪ ਵੀ ਲਗਾਏ ਗਏ।

ਡਾ ਕਵਿਤਾ ਸਿੰਘ ਨੇ ਦੱਸਿਆ ਕਿ ਇਹ ਦਿਨ ਮਨਾਉਣ ਦਾ ਮਕਸਦ ਆਮ ਲੋਕਾਂ ਵਿੱਚ ਰੈੱਡ ਕਰਾਸ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਸਬੰਧੀ ਜਾਗਰੂਕ ਕਰਨਾਮਾਨਵਤਾ ਦੀ ਸੇਵਾ ਕਰਨਾ ਅਤੇ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ। ਉਹਨਾਂ ਦੱਸਿਆ ਕਿ ਇਹ ਦਿਨ ਸ੍ਰੀ ਹੈਨਰੀ ਡੁਨੰਤ ਜਿਨ੍ਹਾਂ ਨੇ ਰੈੱਡ ਕਰਾਸ ਸੰਸਥਾ ਨੂੰ ਹੋਂਦ ਵਿੱਚ ਲਿਆਂਦਾਦੇ ਜਨਮ ਦਿਨ ਤੇ ਮਨਾਇਆ ਜਾਂਦਾ ਹੈ।

ਉਹਨਾਂ ਦੱਸਿਆ ਕਿ ਇਨ੍ਹਂ ਲੋਕਾਂ ਦੀ ਸਹਾਇਤਾ ਲਈ ਸਮਾਜ ਵਿੱਚ ਬਹੁਤ ਸਾਰੀਆਂ ਸਵੈ ਸੇਵੀ ਸੰਸਥਾਵਾਂ ਹੋਂਦ ਵਿੱਚ ਆਈਆਂ ਹਨਜੋ ਸਮਾਜ ਭਲਾਈ ਦੇ ਕੰਮ ਕਰ ਰਹੀਆਂ ਹਨ। ਅੱਜ ਸਿਹਤ ਸੰਸਥਾਵਾਂ ਵਿੱਚ ਮਾਨਵਤਾ ਦੀ ਸੇਵਾਦੀਨ ਦੁਖੀਆਂ ਅਤੇ ਲੋੜਵੰਦਾਂ ਦੀ ਸਹਾਇਤਾਬਿਮਾਰੀਆਂ ਦੀ ਰੋਕਥਾਮਦੇਸ਼ ਦੀ ਉਨਤੀ ਅਤੇ ਖੂਨਦਾਨ ਕਰਨਸ੍ਰੀ ਹੈਨਰੀ ਅਤੇ ਭਾਈ ਘਨ੍ਹਈਆ ਜੀ ਦੇ ਦੱਸੇ ਮਾਰਗਾਂ ਤੇ ਚੱਲਣ ਲਈ ਪ੍ਰਣ ਕਰਵਾਇਆ ਗਿਆ।

ਅੱਜ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਥੈਲੇਸੀਮੀਆ ਅਤੇ ਹੀਮੋਫੀਲੀਆ ਸਬੰਧੀ ਵੀ ਜਾਗਰੂਕਤਾ ਕੈਂਪ ਲਗਾਏ ਗਏ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’