ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

ਫਾਜ਼ਿਲਕਾ ਦੀ ਟੀਮ ਸਵੀਪ ਵੱਲੋਂ ਸਰਕਾਰੀ ਸਕੂਲ ਮੁਹੰਮਦ ਪੀਰਾਂ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਤੇ ਵੋਟਰ ਪ੍ਰਣ ਅਭਿਆਨ

ਫਾਜ਼ਿਲਕਾ 25 ਅਪ੍ਰੈਲ

 

ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਸੇਨੂੰ ਦੁੱਗਲਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨ ਭੰਡਾਰੀ ਦੀ ਯੋਗ ਅਗਵਾ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਲਈ ਫਾਜ਼ਿਲਕਾ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰ ਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨ ਕੁਮਾਰ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਹੰਮਦ ਪੀਰਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ। ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਸ਼੍ਰੀ ਅਮਿਤ ਸੇਤੀਆ ਦੇ ਸਹਿਯੋਗ ਨਾਲਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ। ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ। ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’