ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸੁਵਿਧਾ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸੁਵਿਧਾ ਸਬੰਧੀ ਵੱਖ-ਵੱਖ ਵਿਭਾਗਾਂ ਨਾਲ ਕੀਤੀ ਮੀਟਿੰਗ

ਬਠਿੰਡਾ, 9 ਮਈ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ ਸ ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ।

ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਥਾਨਕ ਸਰਕਾਰਾਂ, ਟਰਾਂਸਪੋਰਟ, ਜੇਲ੍ਹ, ਪੁਲਿਸ, ਬਿਜਲੀ, ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੇ ਮੀਡੀਆ ਦੇ ਨੁਮਾਇੰਦਿਆਂ ਤੋਂ ਇਲਾਵਾ ਜੋ ਚੋਣ ਅਮਲਾ ਪੋਲਿੰਗ ਵਾਲੇ ਦਿਨ (1 ਜੂਨ 2024) ਨੂੰ ਆਪੋਂ-ਆਪਣੀਆਂ ਡਿਊਟੀਆਂ ’ਤੇ ਤਾਇਨਾਤ ਰਹਿਣਗੇ, ਉਨ੍ਹਾਂ ਲਈ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਸੁਵਿਧਾ ਦਿੱਤੀ ਗਈ ਹੈ, ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗਰਾਊਂਡ ਫਲੌਰ ’ਤੇ 26-27-28 ਮਈ 2024 ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

 ਡਾ. ਮਨਦੀਪ ਕੌਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੋ ਕਰਮਚਾਰੀ ਉਨ੍ਹਾਂ ਅਧੀਨ ਆਉਂਦੇ ਹਨ ਤੇ ਚੋਣ ਡਿਊਟੀ ਕਰ ਰਹੇ ਹਨ ਉਨ੍ਹਾਂ ਦੇ ਫਾਰਮ 12-ਡੀ ਭਰ ਕੇ ਮਿਤੀ 11-5-2024 ਤੱਕ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਵਾਂਝੇ ਨਾ ਰਹਿ ਸਕਣ

ਇਸ ਮੌਕੇ ਸਥਾਨਕ ਸਰਕਾਰਾਂ, ਟਰਾਂਸਪੋਰਟ, ਜੇਲ੍ਹ, ਪੁਲਿਸ, ਬਿਜਲੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਮੀਡੀਆ ਦੇ ਨੁਮਾਇੰਦੇ ਆਦਿ ਹਾਜ਼ਰ ਸਨ।     

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’