11 ਮਈ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

11 ਮਈ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ 09 ਮਈ,2024

 

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ  ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਜੀ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ  ਦੀ ਅਗਵਾਈ ਹੇਠ ਮਿਤੀ 11 ਮਈ,2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।

 

            ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰਐਨ.ਆਈ.ਏ ਅਧੀਨ ਸ਼ਿਕਾਇਤਾਂਰਿਕਵਰੀ ਸੂਟਪ੍ਰੀ-ਲਿਟੀਗੇਟਿਵ ਕੇਸ ਅਤੇ  ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।

 

ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮਮੀਡੀਏਸ਼ਨ ਸੈਂਟਰ ਅਤੇ 11 ਮਈ, 2024 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Tags:

Advertisement

Latest News

ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾ ਕਿਸਾਨ ਸਿਖਲਾਈ ਕੈਂਪ ਨਵੀਂ ਅਨਾਜ ਮੰਡੀ, ਮਾਨਸਾ ਵਿਖੇ 22 ਮਈ ਨੂੰ ਲੱਗੇਗਾ ਕਿਸਾਨ ਸਿਖਲਾਈ ਕੈਂਪ
ਮਾਨਸਾ, 20 ਮਈ:ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ 22 ਮਈ, 2024, ਦਿਨ ਬੁੱਧਵਾਰ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ...
ਮਾਈਕਰੋ ਅਬਜ਼ਰਵਰਾਂ ਦੀ ਪਹਿਲੇ ਪੜਾਅਦੀ ਰੈਂਡੇਮਾਈਜੇਸ਼ਨ ਹੋਈ
ਗਰਮੀ ਅਤੇ ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਐਸਐਮਓ ਡਾ. ਗਾਂਧੀ
ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼
ਖੇਤੀਬਾੜੀ ਵਿਭਾਗ ਵੱਲੋ ਨਰਮੇ ਦੀ ਫਸਲ ਸਬੰਧੀ ਕਿਸਾਨਾਂ ਲਈ ਇੱਕ ਦਿਨ ਸਿਖਲਾਈ ਕੈਂਪ ਦਾ ਆਯੋਜਨ
ਨਿਯੁਕਤ ਕੀਤੇ ਆਬਜ਼ਰਵਰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ ਖ਼ਰਚੇ ਤੇ ਵੀ ਰੱਖਣਗੇ ਨਜ਼ਰ
ਜ਼ਿਲ੍ਹਾ ਸਵੀਪ ਟੀਮ ਵੱਲੋਂ ਕੁਸ਼ਟ ਆਸ਼ਰਮ ਮੋਗਾ ਵਿੱਚ ਵੋਟਰ ਜਾਗਰੂਕਤਾ