ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ

ਨਾਮਜ਼ਦਗੀਆਂ ਦੇ ਤੀਜੇ ਦਿਨ 2 ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਜ਼ਿਲ੍ਹਾ ਚੋਣ ਅਫ਼ਸਰ

ਫਿਰੋਜ਼ਪੁਰ ਮਈ 2024.

            ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ  ਲੋਕ ਸਭਾ ਹਲਕਾ 10 ਫਿਰੋਜ਼ਪੁਰ ਵਿਖੇ ਨਾਮਜ਼ਦਗੀਆਂ ਤੇ ਤੀਜੇ ਦਿਨ 2 ਉਮੀਦਵਾਰਾਂ (ਆਜ਼ਾਦ) ਨੇ ਰਿਟਰਨਿੰਗ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ

 

          ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ 2 ਉਮੀਦਵਾਰਾਂ ਸ੍ਰੀ ਜਸਵੰਤ ਸਿੰਘ ਅਤੇ ਸ੍ਰੀ ਸੁਖਵਿੰਦਰ ਸਿੰਘ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕ ਸਭਾ ਹਲਕਾ 10 ਫਿਰੋਜ਼ਪੁਰ ਲਈ ਕੁੱਲ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਭਾਰਤ ਚੋਣ ਕਮਿਸ਼ਨ ਦੀਆਂ  ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ 2024 ਦੌਰਾਨ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਵੋਟਾਂ ਪਾਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ। 

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’