20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 25 ਅਪ੍ਰੈਲ, 2024:
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।
Tags:

Advertisement

Latest News

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ
ਫ਼ਰੀਦਕੋਟ 10 ਮਈ,2024ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ...
ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ
ਸਾਲ 2024 ਦੌਰਾਨ ਜ਼ਿਲਾ ਫ਼ਰੀਦਕੋਟ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਸਮੂਹ ਧਿਰਾਂ ਦੇ ਸਹਿਯੋਗ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਵਾਈਸ ਐਡਮਿਰਲ ਸੰਜੇ ਭੱਲਾ ਨੇ ਭਾਰਤੀ ਜਲ ਫੌਜ ਦੇ ਚੀਫ ਆਫ ਪਰਸੋਨਲ ਵਜੋਂ ਅਹੁਦਾ ਸਾਂਭਿਆ
ਨਿਊਜ਼ੀਲੈਂਡ ਦੇ ਧਾਕੜ ਬੱਲੇਬਾਜ਼ ਕਾਲਿਨ ਮੁਨਰੋ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ
'ਵਾਰਿਸ ਪੰਜਾਬ ਦੇ' ਮੁਖੀ ਅਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਹੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ
अल्मोडा कोर्ट के आदेश के ख़िलाफ़ दिल्ली के मुख्य सचिव नरेश कुमार ने उत्तराखण्ड हाईकोर्ट में अपील की