ਪਿੰਡ ਖਾਰਾ ਵਿਖੇ ਮਿੱਟੀ ਪਰਖ ਮੁਹਿੰਮ ਦਾ ਆਗਾਜ਼

ਪਿੰਡ ਖਾਰਾ ਵਿਖੇ ਮਿੱਟੀ ਪਰਖ ਮੁਹਿੰਮ ਦਾ ਆਗਾਜ਼

ਫ਼ਰੀਦਕੋਟ 09 ਮਈ,2024

ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਜਿਲ੍ਹਾ ਫਰੀਦਕੋਟ ਦੇ ਦਿਸਾ ਨਿਰਦੇਸ ਅਤੇ ਡਾ. ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਡਾ. ਜਸਵੰਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਦੇ ਉਦਮ ਸਦਕਾ ਪਿੰਡ ਖਾਰਾ ਵਿਖੇ ਵਿਸ਼ੇਸ਼ ਤੌਰ ਤੇ ਮਿੱਟੀ ਪਰਖ ਮੁਹਿੰਮ ਦਾ ਅਗਾਜ ਕੀਤਾ ਗਿਆ।

 ਜਿਸ ਤਹਿਤ ਪਿੰਡ ਖਾਰਾ ਦੇ ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਖੇਤਾਂ ਵਿੱਚੋਂ ਬਲਾਕ ਕੋਟਕਪੂਰਾ ਦੀਆਂ ਟੀਮਾਂ ਵੱਲੋ ਮਿੱਟੀ ਦੇ ਸੈਂਪਲ ਇਕੱਤਰ ਕੀਤੇ ਗਏ ਤੇ ਇਸ ਦੌਰਾਨ ਕਿਸਾਨਾਂ ਨਾਲ ਨੁੱਕੜ ਮੀਟਿੰਗ ਕਰਦਿਆ ਡਾ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਨੇ ਦੱਸਿਆ ਕਿ ਮਿੱਟੀ ਪਰਖ ਕਰਵਾਉਣ ਨਾਲ ਸਾਨੂੰ ਸਾਡੇ ਖੇਤ ਦੀ ਉਪਜਾਊ ਸ਼ਕਤੀ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤੇ ਖੇਤ ਵਿੱਚ ਪੈ ਰਹੀਆਂ ਬੇਲੋੜੀਆਂ ਖਾਦਾਂ ਦਾ ਖਰਚਾ ਵੀ ਘੱਟ ਹੁੰਦਾ ਹੈ।

ਉਹਨਾ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫਰੀਦਕੋਟ ਵਿੱਚ ਖੇਤੀਬਾੜੀ ਕਿਸਾਨ ਭਲਾਈ ਦਫਤਰ ਦੀ ਮਿੱਟੀ ਪਰਖ ਲੈਬ ਵਿੱਚ ਆਧੁਨਿਕ ਤਕਨੀਕ ਨਾਲ ਟੈਸਟ ਕਰਨ ਵਾਲੀ ਮਸ਼ੀਨ ਮੌਜੂਦ ਹੈ ਜੋ ਕਿ ਸਾਰੇ ਸੂਖਮ ਤੱਤਾਂ ਦੀ ਰਿਪੋਰਟ ਮੁਹੱਈਆ ਕਰਵਾਉਦੀ ਹੈ। ਕਿਸਾਨਾਂ ਨੂੰ ਇਸ ਦਾ ਵੱਧ ਤੋ ਵੱਧ ਲਾਭ ਲੈਣਾਂ ਚਾਹੀਦਾ ਹੈ ਤੇ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਵੱਲੋ ਮਿੱਟੀ ਦੇ ਸੈਂਪਲਾਂ ਨੂੰ ਵਧੀਆ ਤਰੀਕੇ ਲੈਣ ਲਈ ਵਿਭਾਗ ਨੂੰ ਮਿੱਟੀ ਦੇ ਸੈਂਪਲਾਂ ਦੀਆਂ ਕਿੱਟਾਂ ਵੀ ਤਕਸੀਮ ਕਰ ਦਿੱਤੀਆਂ ਹਨ।

ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਨਾ ਸਾੜਨ ਸਬੰਧੀ ਵੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਜਮੀਨ ਵਿੱਚ ਵਾਉਣ ਨਾਲ ਜੈਵਿਕ ਕਾਰਬਨ ਵਿੱਚ ਵਾਧਾ ਹੁੰਦਾ ਹੈ ਜਿਸ ਨਾਲ ਜਮੀਨ ਦੀ ਉਪਜਾਊ ਸਕਤੀ ਵੀ ਵਧੇਰੇ ਹੁੰਦੀ ਹੈ ਇਸ ਲਈ ਕਿਸਾਨ ਕਣਕ ਦੇ ਨਾੜ ਨੂੰ ਜਮੀਨ ਵਿੱਚ ਹੀ ਵਾਹੁਣ ਕਿੳਕਿ ਨਾੜ ਸਾੜਨ ਨਾਲ ਕੁਦਰਤ ਤੇ ਜਨ ਜੀਵਨ ਪ੍ਰਭਾਵਿਤ ਹੁੰਦੇ ਹਨ।

 ਮਿੱਟੀ ਦੇ ਸੈਂਪਲ ਲੈਣ ਸਬੰਧੀ ਡਾ. ਗੁਰਮਿੰਦਰ ਸਿੰਘ,ਡਾ. ਨਿਸ਼ਾਨ ਸਿੰਘਡਾ. ਜਗਮੀਤ ਸਿੰਘ,ਡਾ. ਜਤਿੰਦਰਪਾਲ ਸਿੰਘਪਵਨਦੀਪ ਸਿਘਮਨਪ੍ਰੀਤ ਸਿੰਘਸਰਬਨ ਸਿੰਘ ਤੇ ਸੁਖਦੇਵ ਸਿੰਘ ਵੱਲੋ ਡਿਊਟੀ ਨਿਭਾਈ ਗਈ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’