ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ

ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਹੋਵੇਗੀ ਸਖਤ ਕਾਰਵਾਈ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 08 ਮਈ:

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਜ਼ਮੀਨੀ ਪਾਣੀ ਦੀ ਮਹੱਤਤਾਜ਼ਮੀਨ ਦੀ ਸਿਹਤ ਸੰਭਾਲ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਹਰਪ੍ਰੀਤ ਸਿੰਘ ਸੂਦਨਆਈ..ਐਸ., ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦਿਆਂ ਦੱਸਿਆ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈਜ਼ਮੀਨ ਦੀ ਸਿਹਤ ਉੱਪਰ ਮਾੜਾ ਪ੍ਰਭਾਵ ਪੈਂਦਾ ਹੈਜ਼ਮੀਨ ਵਿੱਚ ਮੌਜੂਦ ਜਰੂਰੀ ਪੌਸ਼ਿਕ ਤੱਤ ਨਸ਼ਟ ਹੁੰਦੇ ਹਨ ਅਤੇ ਫਸਲਾਂ ਲਈ ਜਰੂਰੀ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈਉੱਥੇ ਕਈ ਵਾਰ ਹਾਦਸਿਆ ਕਾਰਨ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ’ਤੇ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

                                 ਸ਼੍ਰੀ ਗੁਰਨਾਮ ਸਿੰਘਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਮੁਕੰਮਲ ਹੋ ਚੁੱਕੀ ਹੈ ਅਤੇ ਕਿਸਾਨਾਂ ਵੱਲੋ ਤੂੜੀ ਬਣਾਈ ਜਾ ਰਹੀ ਹੈਖੇਤ ਵਿੱਚੋਂ ਤੂੜੀ ਬਣਾਉਣ ਉਪਰੰਤ ਬਹੁਤ ਘੱਟ ਮਾਤਰਾ ਵਿੱਚ ਰਹਿੰਦ ਖੁੰਹਦ ਬਚਦੀ ਹੈ, ਜਿਸ ਨੂੰ ਬੜੀ ਆਸਾਨੀ ਨਾਲ ਜ਼ਮੀਨ ਵਿੱਚ ਮਿਲਾ ਕੇ ਅਗਲੀ ਬੀਜੀ ਜਾਣ ਵਾਲੀ ਫਸਲ ਲਈ ਖੇਤ ਤਿਆਰ ਕੀਤਾ ਜਾ ਸਕਦਾ ਹੈ। ਫ਼ਸਲ ਦੀ ਬਚੀ ਹੋਈ ਰਹਿੰਦ-ਖੁੰਹਦ ਵਿੱਚ ਲੋੜੀਂਦੇ ਤੱਤ ਭਰਪੂਰ ਮਾਤਰਾ ਵਿੱਚ ਹੁੰਦੇ ਹਨਜਿਸ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨਾਲ-ਨਾਲ ਜੈਵਿਕ ਮਾਦੇ ਵਿੱਚ ਵੀ ਵਾਧਾ ਹੁੰਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਵੱਲੋ ਸਮੂਹ ਬਲਾਕ ਖੇਤੀਬਾੜੀ ਅਫਸਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਹਦਾਇਤ ਜਾਰੀ ਕੀਤੀ ਹੈ ਕਿਕਿਸਾਨਾਂ ਵੱਲੋ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਦੇ ਹੋਏ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਵੱਧ ਤੋ ਵੱਧ ਪ੍ਰੇਰਿਤ ਕੀਤਾ ਜਾਵੇ। ਅੰਤ ਵਿੱਚ ਉਨ੍ਹਾਂ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੁੰਹਦ ਨੂੰ ਅੱਗ ਨਾ ਲਗਾਉਣਸਗੋਂ ਵਾਤਾਵਰਨ ਸੰਭਾਲ ਪ੍ਰੇਮੀ ਬਣ ਕੇ ਮਿੱਟੀਹਵਾ ਅਤੇ ਪਾਣੀ ਵਰਗੇ ਅਣਮੁੱਲੇ ਸਰੋਤਾਂ ਨੂੰ ਬਚਾਉਣ ਵਿੱਚ ਆਪਣਾ ਯੋਗਦਾਨ ਪਾਉਣ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’