ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨਰ

ਫ਼ਰੀਦਕੋਟ 10 ਮਈ,2024
ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 4,97,675 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 4,96,543 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਹੁਣ ਤੱਕ 3,57,294 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 1,11,734 ਮੀਟ੍ਰਿਕ ਟਨਮਾਰਕਫੈਡ ਵੱਲੋਂ 1,21,600 ਮੀਟ੍ਰਿਕ ਟਨਪਨਸਪ ਵੱਲੋਂ 1,05,098 ਮੀਟ੍ਰਿਕ ਟਨਪੰਜਾਬ ਸਟੇਟ ਵੇਅਰ ਹਾਉਸ ਵੱਲੋਂ 63634 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 94477 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’