ਅੱਜ ਫ਼ਰੀਦਕੋਟ ਹਲਕੇ ਲਈ ਤਿੰਨ ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ

ਅੱਜ ਫ਼ਰੀਦਕੋਟ ਹਲਕੇ ਲਈ ਤਿੰਨ ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਜ਼ਿਲ੍ਹਾ ਚੋਣ ਅਫ਼ਸਰ

ਫ਼ਰੀਦਕੋਟ 09 ਮਈ,2024    
          ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਤਿੰਨ ਉਮੀਦਵਾਰਾਂ ਹੰਸ ਰਾਜ ਹੰਸ ਭਾਰਤੀ ਜਨਤਾ ਪਾਰਟੀ, ਰੁਪਿੰਦਰ ਸਿੰਘ ਨੈਸ਼ਨਲਿਸਟ ਜਸਟਿਸ ਪਾਰਟੀ ਅਤੇ ਗੁਰਚਰਨ ਸਿੰਘ ਸੀ.ਪੀ.ਆਈ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 6 ਉਮੀਦਵਾਰਾਂ ਵਲੋਂ ਹੀ ਕਾਗਜ਼ ਦਾਖ਼ਲ ਕੀਤੇ ਗਏ ਹਨ।

   ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ਤੇ 90 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹਲਕੇ ਅੰਦਰ ਆਦਰਸ਼ ਚੋਣ ਜ਼ਾਬਤਾ ਲਾਗੂ ਹੈਇਸ ਲਈ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।
           ਉਨ੍ਹਾਂ ਦੱਸਿਆ ਕਿ ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਜੂਨ ਨੂੰ ਸਵੇਰੇ ਵਜੇ ਤੋਂ ਸ਼ਾਮ ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ ਅਤੇ ਜੂਨ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ।
           ਉਨ੍ਹਾਂ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਰਾਮ ਜੈਅੰਤੀ ਦੀ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਨਹੀਂ ਆਉਂਦੀਇਸ ਲਈ 10 ਮਈ ਨੂੰ ਵੀ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’