ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਖਰਚਾ ਨਿਗਰਾਨ ਵੱਲੋਂ  ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ

ਫਾਜ਼ਿਲਕਾ, 08 ਮਈ 2024:
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਫਾ਼ਜਿਲਕਾ ਜ਼ਿਲ੍ਹੇ ਦੇ ਦੌਰਾ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ, ਐਸਐਸਪੀ ਡਾ: ਪ੍ਰਗਿਆ ਜੈਨ ਅਤੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਖਰਚਾ ਨਿਗਰਾਨ ਟੀਮਾਂ ਨਾਲ ਬੈਠਕ ਕੀਤੀ।
ਇਸ ਮੌਕੇ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਡਿਪਟੀ ਕਮਸ਼ਿਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ: ਸੇਨੂੰ ਦੁੱਗਲ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ। ਇਸ ਮੌਕੇ ਖਰਚਾ ਨਿਗਰਾਨ ਸ੍ਰੀ ਨਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ।
ਸ਼੍ਰੀ ਨਗੇਂਦਰ ਯਾਦਵ ਨੇ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਵੱਲੋਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਦੇ ਖ਼ਰਚਿਆਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਵਿੱਚ ਤਾਇਨਾਤ ਟੀਮਾਂ ਚੋਣ ਪ੍ਰਚਾਰ ਕਰਦੇ ਵਾਹਨਾਂ ਉਤੇ ਲਗਾਈ ਜਾਣ ਵਾਲੀ ਪ੍ਰਚਾਰ ਸਮੱਗਰੀ ਤੇ ਵੀ ਨਜ਼ਰ ਰੱਖਣ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰਚਾ ਨਿਗਰਾਨ ਟੀਮਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਿਸੇ ਵੀ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ 'ਤੇ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ। ਉਨਾਂ ਕਿਹਾ ਕਿ ਚੋਣ ਮੀਟਿਗਾਂ ਆਦਿ ਤੋਂ ਪਹਿਲਾਂ ਏ ਆਰ.ਓ. ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ।
ਇਸ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਪੀ.ਪੀ.ਟੀ. ਰਾਹੀਂ ਵੀ.ਐਸ.ਟੀ., ਵੀ.ਵੀ.ਟੀ., ਐਸ.ਐਸ.ਟੀ., ਲੇਖਾ ਟੀਮ, ਸ਼ਿਕਾਇਤ ਸੈੱਲ ਅਤੇ ਐਮ.ਸੀ.ਐਮ.ਸੀ. ਸੈੱਲ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਕਮ ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਐਸਡੀਐਮ ਸ੍ਰੀ ਪੰਕਜ ਬਾਂਸਲ, ਸ੍ਰੀ ਵਿਪਨ ਭੰਡਾਰੀ ਅਤੇ ਸ੍ਰੀ ਬਲਕਰਨ ਸਿੰਘ ਨੇ ਆਪੋ ਆਪਣੇ ਹਲਕਿਆਂ ਵਿਚ ਕੀਤੀਆਂ ਚੌਣ ਤਿਆਰੀਆਂ ਦੀ ਜਾਣਕਾਰੀ ਦਿੱਤੀ।
ਇਸ ਮੌਕੇ ਐਸਪੀ ਸ੍ਰੀ ਰਮਨੀਸ਼ ਚੌਧਰੀ, ਐਮਸੀਸੀ ਦੇ ਨੋਡਲ ਅਫ਼ਸਰ ਸ੍ਰੀ ਅਸ਼ੋਕ ਕੁਮਾਰ, ਐਮਸੀਐਮਸੀ ਦੇ ਨੋਡਲ ਅਫ਼ਸਰ ਸ੍ਰੀ ਭੁਪਿੰਦਰ ਸਿੰਘ ਬਰਾੜ ਵੀ ਹਾਜਰ ਸਨ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿਚ ਸਵੀਪ ਗਤੀਵਿਧੀਆਂ ਤਹਿਤ ਸ਼ੁਰੂ ਕੀਤੇ ਹਸ਼ਤਾਖਬਰ ਅਭਿਆਨ ਵਿਚ ਵੀ ਹਿੱਸਾ ਲਿਆ ਅਤੇ ਸਵੀਪ ਗਤੀਵਿਧੀਆਂ ਸਬੰਧੀ ਤਿਆਰੀ ਕੀਤੀ ਪ੍ਰਦਰਸ਼ਨੀ ਵੀ ਵੇਖੀ।

Tags:

Advertisement

Latest News

ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ ਜੀ ਪੀ ਐਸ ਲੱਗੀਆਂ ਗੱਡੀਆਂ ਉੱਤੇ ਹੀ ਵੋਟਰ ਮਸ਼ੀਨਾਂ ਦੀ ਹੋਵੇ ਢੋਆ ਢੁਆਈ - ਜਿਲਾ ਚੋਣ ਅਧਿਕਾਰੀ
ਅੰਮਿ੍ਰਤਸਰ, 20 ਮਈ --- ਜਿਲਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ  ਲੋਕ ਸਭਾ ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਢੋਆ ਢੁਆਈ...
ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ 15 ਜੂਨ ਤੋਂ ਹੀ ਕੀਤੀ ਜਾਵੇ- ਡਾ: ਬਲਜਿੰਦਰ ਸਿੰਘ ਭੁੱਲਰ
ਜਨਰਲ ਅਬਜ਼ਰਵਰ ਨੇ ਦੱਖਣੀ ਹਲਕੇ ਦੇ ਪੋਲਿੰਗ ਬੂਥਾਂ ਦਾ ਲਿਆ ਜਾਇਜਾ
ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਵੋਟਰ ਜਾਗਰੂਕਤਾ ਸਮਾਗਮ
ਸੁਲਤਾਨਵਿੰਡ ਸਕੂਲ ਵਿਖੇ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਸਕੂਲੀ ਵਿਦਿਆਰਥੀਆਂ ਵਲੋਂ ਬਣਾਏ ਗਏ ‘ਵੋਟਰ ਸੱਦਾ ਪੱਤਰ’