ਹਾਈਕੋਰਟ ਨੇ ਹਨੀਪ੍ਰੀਤ ਨੂੰ ਹੇਠਾਂ ਸੁੱਟਿਆ, ਨਹੀਂ ਦਿੱਤੀ ਕੋਈ ਰਾਹਤ ਹਾਈਕੋਰਟ ਨੇ ਹਨੀਪ੍ਰੀਤ ਨੂੰ ਹੇਠਾਂ ਸੁੱਟਿਆ, ਨਹੀਂ ਦਿੱਤੀ ਕੋਈ ਰਾਹਤ
BREAKING NEWS
Search
Honeypreet bail

ਹਾਈਕੋਰਟ ਨੇ ਹਨੀਪ੍ਰੀਤ ਨੂੰ ਹੇਠਾਂ ਸੁੱਟਿਆ, ਨਹੀਂ ਦਿੱਤੀ ਕੋਈ ਰਾਹਤ

29

ਚੰਡੀਗੜ੍ਹ : (ਗੁਰਵਿੰਦਰ ਸਿੰਘ ਮੋਹਾਲੀ) ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਹਨੀਪ੍ਰੀਤ ਨੂੰ ਉਮੀਦ ਸੀ ਕਿ ਉਸਨੂੰ ਜਮਾਨਤ ਮਿਲ ਜਾਵੇਗੀ ਜਿਸਦੇ ਚੱਲਦੇ ਉਹ ਕੁੱਝ ਦਿਨਾਂ ਤੋਂ ਆਸਮਾਨ ਵਿੱਚ ਉੱਡਣ ਲੱਗੀ ਸੀ ਪਰ ਹਾਈਕੋਰਟ ਵੱਲੋਂ ਕੋਈ ਰਾਹਤ ਨਾ ਦੇ ਕੇ ਉਸਨੂੰ ਹੇਠਾਂ ਸੁੱਟ ਲਿਆਂ ਹੈ।

ਜਿਕਰਯੋਗ ਹੈ ਕਿ ਹਨੀਪ੍ਰੀਤ ਵੱਲੋਂ ਪਾਈ ਅਰਜ਼ੀ ਤੇ ਫੈਸਲਾ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਉਸਨੂੰ ਪੰਚਕੁਲਾ ਵਿੱਚ ਦੰਗੇ ਭੜਕਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅੱਜ (ਵੀਰਵਾਰ) ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਹਨੀਪ੍ਰੀਤ ਦੀ ਜ਼ਮਾਨਤ ਦੀ ਅਰਜ਼ੀ ਦੀ ਸੁਣਵਾਈ ਦੌਰਾਨ ਬਿਨਾਂ ਕਿਸੇ ਰਾਹਤ ਤੋਂ 26 ਅਗਸਤ ਨੂੰ ਅਗਲੀ ਸੁਣਵਾਈ ਰੱਖੀ ਗਈ ਹੈ।

ਸੁਣਵਾਈ ਦੌਰਾਨ ਖ਼ਬਰਾਂ ਦਾ ਹਵਾਲਾ ਦਿੰਦਿਆਂ ਹਾਈਕੋਰਟ ਨੇ ਕਿਹਾ ਕਿ 25 ਅਗਸਤ, 2017 ਨੂੰ ਪੰਚਕੁਲਾ ਵਿੱਚ ਦੰਗੇ ਭੜਕਾਉਣ ਦੀ ਸਾਜ਼ਿਸ਼ ਹਨੀਪ੍ਰੀਤ ਵੱਲੋਂ ਰਚੀ ਗਈ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਡੇਰਾ ਸਿਰਸਾ ਵਿੱਚ ਰਹਿਣ ਵਾਲੀਆਂ ਛੋਟੀਆਂ ਬੱਚੀਆਂ ਨੂੰ ਹਨੀਪ੍ਰੀਤ ਹੀ ਗੁੰਮਰਾਹ ਕਰਕੇ ਗੁਰਮੀਤ ਰਾਮ ਰਹੀਮ ਤੱਕ ਲੈ ਕੇ ਜਾਂਦੀ ਸੀ।

ਤੁਹਾਨੂੰ ਦੱਸ ਦਈਏ ਕਿ ਹਾਲ ਹੀ ‘ਚ ਅਦਾਲਤ ਨੇ ਰਾਮ ਰਹੀਮ ਨੂੰ ਵੀ ਵੱਡਾ ਝਟਕਾ ਦਿੱਤਾ ਹੈ। 
ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਅੰਤ੍ਰਿਮ ਜ਼ਮਾਨਤ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ ਤੁਹਾਨੂੰ ਦੱਸ ਦਈਏ ਕਿ ਰਾਮ ਰਹੀਮ ਨੇ ਆਪਣੀ  ਮੂੰਹ ਬੋਲੀ ਧੀ ਦੇ ਵਿਆਹ ‘ਚ ਕੰਨਿਆ ਦਾਨ ਕਰਨ ਲਈ ਜ਼ਮਾਨਤ ਅਰਜੀ ਪਾਈ ਸੀ।

ਉਸਦੇ ਵਕੀਲ ਸੰਜੇ ਨੇ ਅਦਾਲਤ ‘ਚ ਅਪੀਲ ਕੀਤੀ ਸੀ ਕਿ ਰਾਮ ਰਹਿਮ ਦੀ ਮੂੰਹ ਬੋਲੀ ਧੀ ਅੰਸ਼ ਕੌਰ ਆਪਣੇ ਪਿਤਾ ਤੋਂ ਹੀ ਕੰਨਿਆਦਾਨ ਕਰਵਾਉਣਾ ਚਾਹੁੰਦੀ ਹੈ। ਇਸ ਕਰਕੇ ਜ਼ਮਾਨਤ ਮੰਗੀ ਗਈ ਸੀ।

ALSO READ : AZAD SOCH PUNJABI NEWSPAPER
Leave a Reply

Your email address will not be published. Required fields are marked *