ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੀ ਭਲਾਈ ਖਾਤਰ ਲਏ ਤਿੰਨ ਵੱਡੇ ਫੈਸਲੇ, ਤੁਸੀਂ ਵੀ ਜਾਣੋ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੀ ਭਲਾਈ ਖਾਤਰ ਲਏ ਤਿੰਨ ਵੱਡੇ ਫੈਸਲੇ, ਤੁਸੀਂ ਵੀ ਜਾਣੋ
BREAKING NEWS
Search
ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੀ ਭਲਾਈ ਖਾਤਰ ਕੈਪਟਨ ਅਮਰਿੰਦਰ ਨੇ ਲਏ ਤਿੰਨ ਵੱਡੇ ਫੈਸਲੇ, ਤੁਸੀਂ ਵੀ ਜਾਣੋ

25

ਪਹਿਲੇ ਫੈਸਲੇ ਅਨੁਸਾਰ ਪੰਜਾਬ ਅੰਦਰ ਵਧ ਰਹੀ ਬੇਰੁਜ਼ਗਾਰੀ ਨੂੰ ਰੋਕਣ ਲਈ ਲਈ  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਫੌਰੀ ਆਧਾਰ ‘ਤੇ ਭਰੀਆਂ ਜਾਣ ਵਾਲੀਆਂ ਅਹਿਮ ਅਸਾਮੀਆਂ ਦੀ ਸ਼ਨਾਖਤ ਕਰਨ ਲਈ ਵਿਭਾਗਾਂ ਲਈ ੧੦ ਦਿਨ ਦੀ ਸਮਾਂ-ਸੀਮਾ ਤੈਅ ਕੀਤੀ ਗਈ ਹੈ 


ਦੂਸਰਾ ਫੈਸਲਾ ਇਹ ਹੈ ਕਿ ਅਧਿਆਪਕਾਂ ਦੇ ਤਬਾਦਲੇ ਦੀ ਤਰਜ਼ ‘ਤੇ ਸਾਰੇ ਵਿਭਾਗਾਂ ਚ ਆਨਲਾਈਲ ਤਬਾਦਲਾ ਨੀਤੀ ਲਾਗੂ ਕਰਨ ਦੇ ਹੁਕਮ ਲਾਗੂ ਕੀਤੇ ਗਏ ਹਨ।


ਤੀਸਰੁ ਫੈਸਲੇ ਵਿੱਚ ਕੈਪਟਨ ਅਮਰਿੰਦਰ ਵੱਲੋਂ ਸਰਹੱਦੀ ਜ਼ਿਲਿਆਂ ਵਿੱਚ ੯ਵੀਂ ਤੇ ੧੧ਵੀਂ ਅਤੇ ਕਾਲਜਾਂ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਲਾਜ਼ਮੀ ਸਿਖਲਾਈ ਬਾਰੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ‘ਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ ੧੦ ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਵਿਭਾਗ ਦੀ ਤਰਜ਼ ‘ਤੇ ਸਾਰੇ ਵਿਭਾਗਾਂ ਵਿੱਚ ਆਨਲਾਈਨ ਤਬਾਦਲਾ ਨੀਤੀ ਲਾਗੂ ਕਰਨ ਦੇ ਵੀ ਹੁਕਮ ਦਿੱਤੇ।

ਇਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਮੁੱਖ ਮੰਤਰੀ ਨੇ ਗੁਰਦਾਸਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਸਰਹੱਦੀ ਜ਼ਿਲਿਆਂ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ੯ਵੀਂ, ੧੧ਵੀਂ ਅਤੇ ਕਾਲਜ ਦੇ ਪਹਿਲੇ ਤੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਐਨ.ਸੀ.ਸੀ. ਦੀ ਲਾਜ਼ਮੀ ਸਿਖਲਾਈ ਮੁਹੱਈਆ ਕਰਵਾਉਣ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ। ਇਨਾਂ ਜ਼ਿਲਿਆਂ ਵਿੱਚ ੩੬੫ ਹਾਈ ਸਕੂਲ ਅਤੇ ੩੬੫ ਸੀਨੀਅਰ ਸੈਕੰਡਰੀ ਸਕੂਲ ਹਨ।

ALSO WATCH VIDEO SONG : KHARCHE SINGER GURNAM BHULLAR

ਇਹ ਫੈਸਲਾ ਡੀ.ਈ.ਓਜ਼ ਵੱਲੋਂ ਵਿੱਤ ਵਿਭਾਗ ਨੂੰ ਪੇਸ਼ ਕੀਤੇ ਰਸਮੀ ਪ੍ਰਸਤਾਵ ਦੇ ਆਧਾਰ ‘ਤੇ ਲਿਆ ਗਿਆ ਹੈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਪ੍ਰਵਾਨ ਕਰਦੇ ਹੋਏ ਕਿਹਾ ਹੈ ਕਿ ਇਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਅਤੇ ਨੀਮ ਫੌਜੀ ਬਲਾਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਵਿੱਚ ਅਨੁਸ਼ਾਸਨ ਦੀ ਸਖਤ ਭਾਵਨਾ ਵੀ ਪੈਦਾ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਬਾਅਦ ਇਹ ਸਿਖਲਾਈ ਸੂਬੇ ਦੇ ਸਾਰੇ ਸਕੂਲਾਂ ਵਿੱਚ ਲਾਜ਼ਮੀ ਬਣਾਈ ਜਾਵੇਗੀ। ਇਸ ਸਬੰਧ ਵਿੱਚ ਜ਼ਰੂਰੀ ਵਿਧੀ-ਵਿਧਾਨ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਭਰਤੀ ਅਤੇ ਹੋਰ ਅਹਿਮ ਮੁੱਦਿਆਂ ਬਾਰੇ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਤਕਰੀਬਨ ੨੯ ਹਜ਼ਾਰ ਅਸਾਮੀਆਂ ਪਹਿਲੇ ਪੜਾਅ ਦੌਰਾਨ ਅਤੇ ਹੋਰ ੧੫੦੦੦ ਦੂਜੇ ਪੜਾਅ ਵਿੱਚ ਪੁਰ ਕੀਤੀਆਂ ਜਾਣ।

ਇਨਾਂ ਪੜਾਵਾਂ ਵਿੱਚ ਅਤਿ-ਲੋੜੀਂਦੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ‘ਤੇ ਭਰਨ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਵਿਭਾਗਾਂ ਨੂੰ ਡਾਕਟਰਾਂ, ਨਰਸਾਂ, ਅਧਿਆਪਕਾਂ ਆਦਿ ਵਰਗੀਆਂ ਤਕਨੀਕੀ/ਹੁਨਰਮੰਦ ਕਾਡਰ ਦੀਆਂ ਅਸਾਮੀਆਂ ਨੂੰ ਘੋਖਣ ਲਈ ਆਖਿਆ ਹੈ ਜਿੱਥੇ ਹਰ ਸਾਲ ਦੋ ਫੀਸਦੀ ਸੇਵਾਮੁਕਤੀ ਹੁੰਦੀ ਹੈ। ਮੀਟਿੰਗ ਦੌਰਾਨ ਵੱਖ-ਵੱਖ ਢੰਗ-ਤਰੀਕਿਆਂ ‘ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਜਿਨਾਂ ਵਿੱਚ ਪੁਨਰਗਠਨ, ਵਿਭਾਗਾਂ ਦੇ ਕੰਮਕਾਜ ਨੂੰ ਸਰਲ ਬਣਾਉਣ ਅਤੇ ਹੋਰ ਕੁਸ਼ਲਤਾ ਲਿਆ ਕੇ ਖਰਚੇ ਘਟਾਉਣ ਵਰਗੇ ਕਦਮ ਸ਼ਾਮਲ ਹਨ।

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਿੱਤੇ ਸੁਝਾਅ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪ੍ਰਸੋਨਲ ਵਿਭਾਗ ਨੂੰ ਛੇ ਹਫ਼ਤਿਆਂ ਦੇ ਅੰਦਰ ਪ੍ਰਸਤਾਵ ਲਿਆਉਣ ਲਈ ਆਖਿਆ। ਉਨ੍ਹਾਂ ਨੇ ਵਿਭਾਗ ਦੇ ਸਕੱਤਰ ਨੂੰ ਇਸ ਸਬੰਧ ਵਿੱਚ ਮੁੱਖ ਸਕੱਤਰ ਨਾਲ ਵਿਚਾਰ ਕਰਨ ਤੋਂ ਬਾਅਦ ਅੰਤਮ ਪ੍ਰਸਤਾਵ ਤਿਆਰ ਕਰਨ ਲਈ ਆਖਿਆ। ਮੁਲਾਜ਼ਮਾਂ ਦੇ ਤਬਾਦਲਿਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਅਧਿਆਪਕਾਂ ਲਈ ਆਨਲਾਈਨ ਤਬਾਦਲਾ ਨੀਤੀ ਨੂੰ ਸਫ਼ਲਤਾ ਨਾਲ ਲਾਗੂ ਕੀਤਾ ਗਿਆ ਹੈ, ਇਸੇ ਤਰਾਂ ਬਾਕੀ ਸਾਰੇ ਵਿਭਾਗਾਂ ਵਿੱਚ ਵੀ ਇਹੋ ਨੀਤੀ ਲਾਜ਼ਮੀ ਹੋਣੀ ਚਾਹੀਦੀ ਹੈ ਤਾਂ ਕਿ ਹੋਰ ਵਧੇਰੇ ਪਾਰਦਰਸ਼ਤਾ ਲਿਆਂਦੀ ਜਾ ਸਕੇ।

ALSO LISTEN : 3 FIRE SHARRY MANN

ALSO READ : AZAD SOCH PUNJABI NEWSPAPER




Leave a Reply

Your email address will not be published. Required fields are marked *