ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ

ਲਹਿਰਾਗਾਗਾ, 05 ਅਪ੍ਰੈਲ

ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕੇ ਦੇ ਪਿੰਡ ਚੂੜਲ ਕਲਾਂ, ਚੂੜਲ ਖੁਰਦ, ਗੁਰੂ ਨਾਨਕ ਨਗਰ, ਰਾਮਪੂਰਾ ਜਵਾਹਰਵਾਲਾ ਅਤੇ ਗੋਬਿੰਦਪੁਰਾ ਜਵਾਹਰਵਾਲਾ ਵਿੱਚ ਸੰਵਾਦ ਪ੍ਰੋਗਰਾਮ ਕਰਵਾਏ ਗਏ।

ਇਨ੍ਹਾਂ ਪ੍ਰੋਗਰਾਮਾਂ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵੱਡੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਫ਼ੈਸਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਦੇ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਸੁਵਿਧਾਵਾਂ ਦੇਣ ਅਤੇ ਉਨ੍ਹਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਮੌਕੇ 'ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਲਈ ਨਿਰਦੇਸ਼ ਦਿੱਤੇ ਗਏ।

ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਰਾਜ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਨੀਤੀਆਂ ਦਾ ਲਾਭ ਲੈਣ ਅਤੇ ਵਿਕਾਸ ਯਾਤਰਾ ਵਿੱਚ ਭਾਗੀਦਾਰ ਬਣਨ।

ਇਨ੍ਹਾਂ ਸੰਵਾਦ ਪ੍ਰੋਗਰਾਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੇ ਮਾਣਯੋਗ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਅਤੇ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਜਤਾਈ। 

Advertisement

Latest News

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਦੇ ਸਿਹਤ ਕਵਰ ਨਾਲ ਐਮਰਜੈਂਸੀ ਇਲਾਜ ਮਿਲ ਰਿਹਾ, ਪੰਜਾਬ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਘਟਿਆ ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 10 ਲੱਖ ਰੁਪਏ ਦੇ ਸਿਹਤ ਕਵਰ ਨਾਲ ਐਮਰਜੈਂਸੀ ਇਲਾਜ ਮਿਲ ਰਿਹਾ, ਪੰਜਾਬ ਦੇ ਪਰਿਵਾਰਾਂ ‘ਤੇ ਆਰਥਿਕ ਬੋਝ ਘਟਿਆ
*• ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ
ਪੰਜਾਬ ਸਰਕਾਰ ਨੇ ਸੜਕਾਂ ਦੀ ਕਾਇਆ ਕਲਪ ਕਰ ਕੇ ਖੋਲ੍ਹੇ ਤਰੱਕੀ ਦੇ ਰਾਹ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਸੰਵਾਦ ਪ੍ਰੋਗਰਾਮ
ਸਿਹਤਮੰਦ ਬਰਨਾਲਾ: ਬੱਚਿਆਂ ਤੋਂ ਬਜ਼ੁਰਗਾਂ ਤੱਕ ਸੈਂਕੜੇ ਬਰਨਾਲਾ ਵਾਸੀਆਂ ਨੇ ਮੈਰਾਥਨ ਵਿਚ ਲਿਆ ਹਿੱਸਾ
ਦਿਲ ਦੀਆਂ ਬੀਮਾਰੀਆਂ ਤੋਂ ਲੈ ਕੇ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਦਾ ਇਲਾਜ; ਐਮਰਜੈਂਸੀ ਹਾਲਾਤਾਂ ਵਿੱਚ ਸਹਾਇਤਾ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ ’
ਮੂਨਕ ਪੁਲਿਸ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਕੇਸ ਦਰਜ; 02 ਮੁਲਜ਼ਮ ਗ੍ਰਿਫਤਾਰ