ਪੰਜਾਬ ਤੇ ਚੰਡੀਗੜ੍ਹ ਵਿਚ 6 ਤਰੀਕ ਦੀ ਛੁੱਟੀ

ਪੰਜਾਬ ਤੇ ਚੰਡੀਗੜ੍ਹ ਵਿਚ 6 ਤਰੀਕ ਦੀ ਛੁੱਟੀ

Chandigarh,29,NOV,2024,(Azad Soch News):- ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਰਹਿਣ ਵਾਲੀ ਹੈ,ਇਸ ਕਾਰਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ,ਦੱਸ ਦੇਈਏ ਕਿ 6 ਦਸੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਜੀ (Shri Guru Teg Bahadur Ji) ਦਾ ਸ਼ਹੀਦੀ ਦਿਹਾੜਾ ਹੈ,ਇਸ ਮੌਕੇ ‘ਤੇ ਪੰਜਾਬ ਸਣੇ ਚੰਡੀਗੜ੍ਹ ਵਿਚ ਵੀ ਛੁੱਟੀ ਰਹਿਣ ਵਾਲੀ ਹੈ। ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ,ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਛੁੱਟੀ ਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ 6 ਦਸੰਬਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿਚ ਪਹਿਲਾਂ ਇਹ ਛੁੱਟੀ 24 ਨਵੰਬਰ 2024 ਨੂੰ ਐਲਾਨੀ ਗਈ ਸੀ ਪਰ ਹੁਣ ਇਸ ਨੂੰ ਬਦਲ ਕੇ 6 ਦਸੰਬਰ 2024 ਕਰ ਦਿੱਤਾ ਗਿਆ ਹੈ।

Advertisement

Latest News

ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ ਨਗਰ ਕੌਂਸਲ ਬਾਘਾਪੁਰਾਣਾ, ਧਰਮਕੋਟ ਤੇ ਨਗਰ ਪੰਚਾਇਤ ਫਤਹਿਗੜ੍ਹ ਪੰਜਤੂਰ ਦੀ ਹਦੂਦ ਅੰਦਰ ਹਥਿਆਰ ਚੁੱਕ ਕੇ ਚੱਲਣ ਤੇ ਪੂਰਨ ਪਾਬੰਦੀ
ਮੋਗਾ, 9 ਦਸੰਬਰ,ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਮਿਉਂਸਪਲ ਬਾਡੀਜ਼-2024 ਦੇ ਮੱਦੇਨਜ਼ਰ ਪੰਜਾਬ ਵਿੱਚ ਮਿਤੀ 8 ਦਸੰਬਰ, 2024 ਨੂੰ ਆਦਰਸ਼ ਚੋਣ...
ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ: ਮੁੱਖ ਮੰਤਰੀ
ਦੂਜੇ ਦਿਨ 22951 ਬੱਚਿਆਂ ਨੂੰ ਪਿਲਾਈਆਂ ਪੋਲਿਓ ਰੋਕੂ ਬੂੰਦਾਂ-ਡਾ. ਰਣਜੀਤ ਸਿੰਘ ਰਾਏ
ਵਿਧਾਇਕ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ਼ ਨੇ ਪਿੰਡ ਟਾਹਲੀਵਾਲਾ ਜੱਟਾ ਦੇ ਅਪਗ੍ਰੇਡ (ਮਿਡਲ ਤੋਂ ਹਾਈ) ਸਕੂਲ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ
ਖਾਦ ਵਿਕ੍ਰੇਤਾ ਕਿਸਾਨਾਂ ਨੂੰ ਯੂਰੀਆ ਖਾਦ ਦੀ ਵਿਕਰੀ ਸਮੇਂ ਗੈਰ ਜ਼ਰੂਰੀ ਵਸਤਾਂ ਦੀ ਵਿਕਰੀ ਕਰਨ ਤੋਂ ਗੁਰੇਜ ਕਰਨ : ਮੁੱਖ ਖੇਤੀਬਾੜੀ ਅਫਸਰ
ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ