ਆਮ ਆਦਮੀ ਪਾਰਟੀ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਧੀਮੀ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਖਿਲਾਫ਼ ਚੰਡੀਗੜ੍ਹ 'ਚ ਕੀਤਾ ਪ੍ਰਦਰਸ਼ਨ

ਆਮ ਆਦਮੀ ਪਾਰਟੀ ਆਗੂਆਂ ਨੇ ਝੋਨੇ ਦੀ ਖਰੀਦ ਅਤੇ ਧੀਮੀ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਖਿਲਾਫ਼ ਚੰਡੀਗੜ੍ਹ 'ਚ ਕੀਤਾ ਪ੍ਰਦਰਸ਼ਨ

Chandigarh,30 OCT,2024,(Azad Soch News):- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ (Slow Lifting) ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ,ਪ੍ਰਦਰਸ਼ਨ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਣ ਪ੍ਰੀਤ ਸਿੰਘ ਸੌਂਧ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਰਣਬੀਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖੀ, ਨਰਿੰਦਰ ਕੌਰ ਭਾਰਜ, ਦਿਨੇਸ਼ ਚੱਢਾ, ਚਰਨਜੀਤ ਸਿੰਘ ਚੰਨੀ, ਇੰਦਰਬੀਰ ਸਿੰਘ ਨਿੱਝਰ, ਬਲਕਾਰ ਸਿੰਘ, ਰੁਪਿੰਦਰ ਸਿੰਘ ਹੈਪੀ, ਜਮੀਲ-ਉਰ-ਰਹਿਮਾਨ, ਸੰਤੋਸ਼ ਕਟਾਰੀਆ, ਸੁਖਬੀਰ ਸਿੰਘ ਮਾਈਸਰਖਾਨਾ, 'ਆਪ' ਆਗੂ ਪਵਨ ਟੀਨੂੰ, ਸੰਨੀ ਆਹਲੂਵਾਲੀਆ, ਪਰਮਿੰਦਰ ਗੋਲਡੀ, ਪ੍ਰਭਜੋਤ ਕੌਰ ਅਤੇ ਹੋਰ ਅਹੁਦੇਦਾਰਾਂ ਸਮੇਤ ਸੈਂਕੜੇ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ,ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਜਲ ਤੋਪਾਂ ਦੀ ਵਰਖਾ ਕੀਤੀ,‘ਆਪ’ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਅਤੇ ਝੜਪਾਂ ਵੀ ਹੋਈਆਂ,ਝੜਪ ਦੌਰਾਨ ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰ ਗਈ,ਜਿਸ ਕਾਰਨ ਵਿਵਾਦ ਹੋਰ ਵਧ ਗਿਆ,ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਚੰਡੀਗੜ੍ਹ ਪੁਲਿਸ (Chandigarh Police) ਅਤੇ ਕੇਂਦਰ ਸਰਕਾਰ (Central Govt) ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Advertisement

Latest News

ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ ਹਰਿਆਣਵੀ ਡਾਂਸਰ ਅਤੇ ਰਾਗਿਨੀ ਗਾਇਕਾ ਸਪਨਾ ਚੌਧਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੀ ਮਾਂ
Chandigarh,14 NOV,2024,(Azad Soch News):- ਸਪਨਾ ਚੌਧਰੀ (Sapna Chaudhary) ਦਾ ਵਿਆਹ ਚਾਰ ਸਾਲ ਪਹਿਲਾਂ ਹੀ ਹੋਇਆ ਸੀ,ਜਨਵਰੀ 2020 ਵਿੱਚ ਉਸਨੇ ਵੀਰ...
ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
ਪੰਜਾਬ ਪੁਲਿਸ ਨੇ ਯੂ.ਕੇ. ਅਧਾਰਤ ਜਬਰੀ ਵਸੂਲੀ ਵਾਲੇ ਸਿੰਡੀਕੇਟ ਸਮੇਤ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼; 7 ਪਿਸਤੌਲਾਂ ਸਮੇਤ 10 ਕਾਬੂ
ਸਰਦੀਆਂ ‘ਚ ਲੌਂਗ ਵਾਲੀ ਚਾਹ ਪੀਣ ਦੇ ਫਾਇਦੇ
"ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਦੀ ਵਧਾਈ
25,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਿਪਾਹੀ, ਪੰਜਾਬ ਹੋਮ ਗਾਰਡ ਤੇ ਉਨ੍ਹਾਂ ਦੇ ਸਾਥੀ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ