ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ

 ਚੰਡੀਗੜ੍ਹ ਪ੍ਰਸ਼ਾਸਨ ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿਤੀ

Chandigarh,11,MARCH,2025,(Azad Soch News):- ਚੰਡੀਗੜ੍ਹ ਪ੍ਰਸ਼ਾਸਨ (Chandigarh Administration) ਨੇ ਸਾਲ 2025-26 ਲਈ ਨਵੀਂ ਆਬਕਾਰੀ ਨੀਤੀ (New Excise Policy) ਨੂੰ ਮਨਜ਼ੂਰੀ ਦੇ ਦਿਤੀ ਹੈ,ਨਵੀਂ ਆਬਕਾਰੀ ਨੀਤੀ ਤਹਿਤ ਪਾਰਦਰਸ਼ਤਾ ਲਈ ਸ਼ਰਾਬ ਦੇ ਪ੍ਰਚੂਨ ਵਿਕਰੇਤਾਵਾਂ ਦੀ ਅਲਾਟਮੈਂਟ ਈ-ਟੈਂਡਰਿੰਗ ਪ੍ਰਣਾਲੀ (Allotment E-Tendering System) ਰਾਹੀਂ ਕੀਤੀ ਜਾਵੇਗੀ,ਈ-ਨਿਲਾਮੀ 13 ਮਾਰਚ ਤੋਂ ਸ਼ੁਰੂ ਹੋਵੇਗੀ,ਜਦਕਿ ਆਈ ਐਮਐਫਐਲ (Mfl) ਦਾ ਕੋਟਾ ਉਹੀ ਰੱਖਿਆ ਗਿਆ ਹੈ ਅਤੇ ਵਧਦੀ ਮੰਗ ਕਾਰਨ ਦੇਸੀ ਸ਼ਰਾਬ ਅਤੇ ਆਯਾਤ ਕੀਤੀ ਵਿਦੇਸ਼ੀ ਸ਼ਰਾਬ ਦਾ ਕੋਟਾ ਮਾਮੂਲੀ ਵਧਾਇਆ ਗਿਆ ਹੈ,ਇਸ ਤੋਂ ਇਲਾਵਾ ਵਿਕਰੇਤਾ ਨਿਲਾਮੀ ਵਿਚ ਹਿੱਸਾ ਲੈਣ ਲਈ ਫੀਸ ਦੋ ਲੱਖ ਰੁਪਏ ਰੱਖੀ ਗਈ ਹੈ,ਆਬਕਾਰੀ ਵਿਭਾਗ (Excise Department) ਵਲੋਂ ਕੁਲ 97 ਲਾਇਸੈਂਸਿੰਗ ਯੂਨਿਟਾਂ ਦੀ ਨਿਲਾਮੀ ਕੀਤੀ ਜਾਵੇਗੀ ਅਤੇ ਹਰੇਕ ਲਾਇਸੈਂਸਿੰਗ ਯੂਨਿਟ (Licensing Unit) ਵਿਚ ਸਿਰਫ਼ ਇਕ ਪ੍ਰਚੂਨ ਵਿਕਰੀ ਵਿਕਰੇਤਾ ਹੋਵੇਗਾ,ਹਿੱਸੇਦਾਰਾਂ ਦੀ ਸਹੂਲਤ ਲਈ ਅਤੇ ਲੇਬਲ/ਬ੍ਰਾਂਡ ਰਜਿਸਟ੍ਰੇਸ਼ਨ ਦੀ ਪ੍ਰਵਾਨਗੀ ਵਿਚ ਲੱਗਣ ਵਾਲੇ ਸਮੇਂ ਨੂੰ ਘੱਟ ਤੋਂ ਘੱਟ ਕਰਨ ਲਈ ਪਿਛਲੇ ਸਾਲ ਪਹਿਲਾਂ ਹੀ ਮਨਜ਼ੂਰ ਕੀਤੇ ਗਏ ਲੇਬਲਾਂ ਦੀ ਸਵੈ-ਮਨਜ਼ੂਰੀ ਨੂੰ ਆਨਲਾਈਨ ਰੱਖਿਆ ਗਿਆ ਹੈ।,ਇਕ ਵਿਅਕਤੀ ਜਾਂ ਇਕ ਕੰਪਨੀ ਅਧੀਨ ਰਜਿਸਟਰਡ ਦੋ ਵਿਕਰੇਤਾਵਾਂ ਵਿਚਕਾਰ ਸਟਾਕ ਦਾ ਅੰਤਰ-ਵੈਂਡ ਟਰਾਂਸਫਰ ਵਾਜਬ ਸਟਾਕ ਟਰਾਂਸਫਰ ਫੀਸ (Inter-vend Transfer Reasonable Stock Transfer Fee) ਦੇ ਬਦਲੇ ਸੰਭਵ ਹੈ,ਨਿਰਯਾਤ ਫੀਸ ਵਿਚ ਮਾਮੂਲੀ ਵਾਧਾ ਕੀਤਾ ਗਿਆ ਹੈ,ਪ੍ਰਚੂਨ ਵਿਕਰੇਤਾਵਾਂ ਦੁਆਰਾ ਘੱਟੋ-ਘੱਟ ਦਰਾਂ ਨੂੰ ਕਾਇਮ ਨਾ ਰੱਖਣ ’ਤੇ ਜੁਰਮਾਨਾ ਸਖ਼ਤ ਰੱਖਿਆ ਗਿਆ ਹੈ,ਲਾਇਸੈਂਸਧਾਰਕ (Licensee) ਵਿਰੁਧ ਕਈ ਉਲੰਘਣਾਵਾਂ ਦੇ ਮਾਮਲੇ ਵਿਚ ਲਾਇਸੈਂਸ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ,ਇਸ ਤੋਂ ਇਲਾਵਾ ਐਲ ਵਨ ਐਫ਼ ਗੋਦਾਮ ਦੀ ਦੂਰੀ ਸਬੰਧਤ ਕਸਟਮ ਪ੍ਰਵਾਨਤ ਬਾਂਡਡ ਵੇਅਰਹਾਊਸ (Custom Approved Bonded Warehouse) ਤੋਂ ਘੱਟੋ-ਘੱਟ 100 ਮੀਟਰ ਹੋਣੀ ਚਾਹੀਦੀ ਹੈ ਅਤੇ ਕਸਟਮ ਬਾਂਡਡ ਵੇਅਰਹਾਊਸ (Custom Bonded Warehouse) ਭਾਰਤ ਵਿਚ ਕਿਤੇ ਵੀ ਹੋਣ ਦੀ ਬਜਾਏ ਸਿਰਫ਼ ਯੂ.ਟੀ ਚੰਡੀਗੜ੍ਹ (UT Chandigarh) ’ਚ ਸਥਿਤ ਹੋਣਾ ਚਾਹੀਦਾ ਹੈ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ