ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਜਿਤੇਂਦਰ ਮਲਹੋਤਰਾ ਨੂੰ ਪ੍ਰਸਾਸ਼ਨ ਵੱਲੋਂ ਨੋਟਿਸ ਜਾਰੀ

ਚੰਡੀਗੜ੍ਹ ਦੇ ਭਾਜਪਾ ਪ੍ਰਧਾਨ ਜਿਤੇਂਦਰ ਮਲਹੋਤਰਾ ਨੂੰ ਪ੍ਰਸਾਸ਼ਨ ਵੱਲੋਂ ਨੋਟਿਸ ਜਾਰੀ

Chandigarh,19 March,2024,(Azad Soch News):- ਚੰਡੀਗੜ੍ਹ ਦੇ ਬੀਜੇਪੀ ਪ੍ਰਧਾਨ ਜਿਤੇਂਦਰ ਮਲਹੋਤਰਾ (Jatinder Pal Malhotra) ਨੂੰ ਪ੍ਰਸਾਸ਼ਨ ਦੇ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ,ਚੋਣ ਜਾਬਤਾ ਦੌਰਾਨ ਕਈ ਘਰਾਂ ਦੇ ਪੋਸਟਰ ਲਗਾਉਣ ਦੇ ਇਲਜ਼ਾਮ ਹਨ,ਕਿਹਾ ਜਾ ਰਿਹਾ ਹੈ ਕਿ ਚੰਡੀਗੜ੍ਹ ਦੇ ਮਲੋਆ ਇਲਾਕੇ ਵਿਚ ਲੱਗੇ ਪੋਸਟਰ ਹਦਾਇਤਾਂ ਦੇ ਪਾਲਣਾ ਨਾ ਕਰਨ ਉੱਤੇ ਐਕਸ਼ਨ ਹੋਵੇਗਾ,ਲੋਕ ਸਭਾ ਚੋਣਾਂ 2024 (Chandigarh Lok Sabha Elections 2024) ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ,ਅਜਿਹੇ 'ਚ ਚੰਡੀਗੜ੍ਹ (Chandigarh) 'ਚ ਚੋਣ ਜ਼ਾਬਤੇ ਦੀ ਉਲੰਘਣਾ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ,ਇੱਥੇ ਚੋਣ ਕਮਿਸ਼ਨ ਨੇ ਭਾਜਪਾ ਪ੍ਰਧਾਨ ਜਤਿੰਦਰ ਮਲਹੋਤਰਾ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਨੋਟਿਸ ਭੇਜਿਆ ਹੈ।

ਸੂਬਾ ਭਾਜਪਾ ਪ੍ਰਧਾਨ ਨੂੰ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਦੇ ਦੋਸ਼ (Chandigarh Lok Sabha Elections 2024) ਹੇਠ ਰਿਟਰਨਿੰਗ ਅਫ਼ਸਰ ਵਿਨੈ ਪ੍ਰਤਾਪ ਸਿੰਘ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ,ਨੋਟਿਸ ਮਲੋਆ ਪਿੰਡ ਦੇ ਕੁਝ ਨਿਵਾਸਾਂ ਵਿੱਚ "ਮੋਦੀ ਕਾ ਪਰਿਵਾਰ" ਸਿਰਲੇਖ ਵਾਲੀਆਂ ਨਾਮ ਪਲੇਟਾਂ ਲਗਾਉਣ ਨਾਲ ਸਬੰਧਤ ਹੈ,ਕਿਸਾਨ ਅੰਦੋਲਨ ਬਾਰੇ ਕੀਤੀ ਸੀ ਤਿੱਖੀ ਟਿੱਪਣੀ,ਕਿਸਾਨ ਅੰਦੋਲਨ (Peasant Movement) ਬਾਰੇ ਜਤਿੰਦਰ ਮਲਹੋਤਰਾ ਨੇ ਸੋਸ਼ਲ ਮੀਡੀਆ (Social Media) 'ਤੇ ਲਿਖਿਆ ਕਿ ਕਿਸਾਨਾਂ ਨੂੰ ਪਤਾ ਹੋਣਾ ਚਾਹੀਦਾ ਹੈ,ਕਿ ਉਹ ਕਿਸੇ ਵੀ ਚੀਜ਼ ਦੇ ਹੱਕਦਾਰ ਨਹੀਂ ਹਨ,ਇਸ ਦੇ ਬਾਵਜੂਦ ਮੋਦੀ ਸਰਕਾਰ ਨੇ ਉਨ੍ਹਾਂ ਲਈ 24 ਹਜ਼ਾਰ 420 ਕਰੋੜ ਰੁਪਏ ਦੀ ਸਬਸਿਡੀ (Subsidy) ਮਨਜ਼ੂਰ ਕੀਤੀ ਹੈ,ਉਨ੍ਹਾਂ ਦਾ ਇਹ ਬਿਆਨ ਤੇਜ਼ੀ ਨਾਲ ਵਾਇਰਲ ਹੋ ਗਿਆ,ਹਾਲਾਂਕਿ ਬਾਅਦ 'ਚ ਉਨ੍ਹਾਂ ਨੇ ਪੋਸਟ ਨੂੰ ਹਟਾ ਦਿੱਤਾ ਸੀ।

Advertisement

Advertisement

Latest News

OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਅੱਜ (14 ਦਸੰਬਰ) ਨੂੰ ਹੋਵੇਗੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 14-12-2025 ਅੰਗ 533
ਮੋਹਾਲੀ ਦੀਆਂ ਦੋ ਕੁੜੀਆਂ ਨੇ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਪ੍ਰਾਪਤ ਕੀਤਾ ਹੈ
ਰਣਵੀਰ ਸਿੰਘ ਦੀ ਫਿਲਮ 'ਧੁਰੰਧਰ' ਨੇ ਆਪਣੇ ਰਿਲੀਜ਼ ਦੇ ਅੱਠਵੇਂ ਦਿਨ ਬਾਕਸ ਆਫਿਸ ਤੇ ਵਧੀਆ ਪ੍ਰਦਰਸ਼ਨ ਕੀਤਾ
ਵਿਨੇਸ਼ ਫੋਗਾਟ ਨੇ ਸੰਨਿਆਸ ਲਿਆ ਵਾਪਸ, 2028 ਲਾਸ ਏਂਜਲਸ ਓਲੰਪਿਕ ਵਿੱਚ ਧਮਾਲ ਮਚਾਉਣ ਲਈ ਤਿਆਰ
ਮਾਨ ਸਰਕਾਰ ਨੇ ਪੰਜਾਬ ਦੇ ਸਿੱਖਿਆ ਖੇਤਰ ਨੂੰ ਦਿੱਤਾ ਇੱਕ ਨਵਾਂ ਮੋੜ , 'ਪੰਜਾਬ ਯੁਵਾ ਉਦਯੋਗ ਯੋਜਨਾ' ਤਹਿਤ "ਮਿਸ਼ਨ ਰੋਜ਼ਗਾਰ" ਨੂੰ ਕੀਤਾ ਮਜ਼ਬੂਤ