ਕਾਂਗਰਸ ਨੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਲੋਕ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਐਲਾਨਿਆ

 ਕਾਂਗਰਸ ਨੇ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ ਨੂੰ ਲੋਕ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਐਲਾਨਿਆ

Chandigarh,14 April,2024,(Azad Soch News):- ਕਾਂਗਰਸ ਨੇ ਚੰਡੀਗੜ੍ਹ ਦੀ ਲੋਕ ਸਭਾ ਸੀਟ (Lok Sabha Seat) ਤੋਂ ਮਨੀਸ਼ ਤਿਵਾੜੀ ਨੂੰ ਲੋਕ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਐਲਾਨ ਦਿਤਾ ਹੈ,ਕਾਂਗਰਸ ਨੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ 16 ਉਮੀਦਵਾਰਾਂ ਦੀ ਇਕ ਹੋਰ ਸੂਚੀ ਜਾਰੀ ਕੀਤੀ ਹੈ,ਮਨੀਸ਼ ਤਿਵਾੜੀ ਇਸ ਵੇਲੇ ਆਨੰਦਪੁਰ ਸਾਹਿਬ (Anandpur Sahib) ਲੋਕ ਸਭਾ ਮੈਂਬਰ ਹਨ,ਜਿਸ ਸੀਟ 'ਤੇ ਉਨ੍ਹਾਂ ਨੇ 2019 ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ 46,884 ਵੋਟਾਂ ਦੇ ਫਰਕ ਨਾਲ ਹਰਾਇਆ ਸੀ।

ਚੰਡੀਗੜ੍ਹ ਲੋਕ ਸਭਾ ਸੀਟ (Chandigarh Lok Sabha Seat) ’ਤੇ ‘ਇੰਡੀਆ’ ਗੱਠਜੋੜ ਦੀਆਂ ਪਾਰਟੀਆਂ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਮਿਲ ਕੇ ਉਮੀਦਵਾਰ ਐਲਾਨ ਦਾ ਫ਼ੈਸਲਾ ਕੀਤਾ ਸੀ ਅਤੇ ਚੰਡੀਗੜ੍ਹ ਸੀਟ ਕਾਂਗਰਸ ਦੀ ਝੋਲੀ ’ਚ ਪਈ ਸੀ,ਚੰਡੀਗੜ੍ਹ ਦੇ ਮੇਅਰ ਦੀ ਚੋਣ ’ਚ ਮੇਅਰ ਦਾ ਅਹੁਦਾ ‘ਆਮ ਆਦਮੀ ਪਾਰਟੀ’ ਨੂੰ ਜਾਣ ਤੋਂ ਬਾਅਦ ਇਹ ਸਮਝੌਤਾ ਹੋਇਆ ਸੀ,ਜਿਸ ਤੋਂ ਬਾਅਦ ਮਨੀਸ਼ ਤਿਵਾੜੀ ਨੂੰ ਭਰਵਾਂ ਸਮਰਥਨ ਮਿਲਣ ਦੀ ਉਮੀਦ ਹੈ,ਉਨ੍ਹਾਂ ਦਾ ਮੁੱਖ ਮੁਕਾਬਲਾ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੰਜੇ ਟੰਡਨ ਨਾਲ ਹੋਵੇਗਾ,ਜਿਨ੍ਹਾਂ ਨੂੰ ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਥਾਂ ’ਤੇ ਟਿਕਟ ਦਿਤੀ ਗਈ ਹੈ। 

ਮਨੀਸ਼ ਤਿਵਾੜੀ

Advertisement

Latest News

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਲਈ ਚੋਣ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ
Sangrur,03 May,2024,(Azad Soch News):- ਆਮ ਆਦਮੀ ਪਾਰਟੀ (Aam Aadmi Party) ਨੇ ਲੋਕ ਸਭਾ ਚੋਣਾਂ (Lok Sabha Elections) ਨੂੰ ਲੈ ਕੇ...
ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਕਾਸ਼ਤ ਨੂੰ ਦਿੱਤੀ ਜਾਵੇ ਤਰਜੀਹ- ਡਿਪਟੀ ਕਮਿਸ਼ਨਰ
ਸਾਈਕਲਿਟ ਮਨਮੋਹਨ ਸਿੰਘ ਜਗਾ ਰਿਹਾ ਵੋਟਾਂ ਦੀ ਅਲਖ਼
ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਕੀਤਾ ਪ੍ਰੇਰਿਤ
ਮਲੇਰੀਆ ਦੀ ਰੋਕਥਾਮ ਅਤੇ ਬਚਾਅ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ
ਸਮਾਜ ਸੇਵੀ ਸੰਸਥਾ ਕਰ ਭਲਾ ਸੋਸ਼ਲ ਐਂਡ ਵੈਲਫੇਅਰ ਕਲੱਬ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਨੂੰ 10 ਛੱਤ ਵਾਲੇ ਪੱਖੇ ਭੇਂਟ
ਪੇਂਡੂ ਇਲਾਕਿਆਂ ਵਿੱਚ ਸਿਹਤ ਵਿਭਾਗ ਵਲੋ ਮਲੇਰੀਆ ਅਤੇ ਡੇਂਗੂ ਵਿਰੋਧੀ ਕੀਤੀ ਗਇਆ ਐਕਟੀਵਿਟੀ