ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ

 ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ

Chandigarh,20 NOV,2024,(Azad Soch News):- ਪੰਜਾਬ ਵਿਧਾਨ ਸਭਾ (Punjab Vidhan Sabha) ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ (By-Election) ਲਈ ਪਈਆਂ ਵੋਟਾਂ ਵਿੱਚ ਸ਼ਾਮ 6 ਵਜੇ ਤੱਕ 63 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਹਾਲਾਂਕਿ ਸਟੀਕ ਵੋਟਿੰਗ ਫੀਸਦੀ (Accurate Voting Percentage) ਦੇ ਅੰਕੜੇ ਕੱਲ੍ਹ ਸਵੇਰ ਤੱਕ ਹੀ ਅਪਡੇਟ ਕੀਤੇ ਜਾਣਗੇ ਜਦੋਂ ਸਾਰੀਆਂ ਪੋਲਿੰਗ ਪਾਰਟੀਆਂ ਵਾਪਸ ਕਲੈਕਸ਼ਨ ਸੈਂਟਰਾਂ (Collection Centers) 'ਤੇ ਪਹੁੰਚ ਜਾਣਗੀਆਂ ਅਤੇ ਅੰਤਿਮ ਡਾਟਾ ਐਂਟਰੀ ਹੋ ਜਾਵੇਗੀ,ਮੁੱਖ ਚੋਣ ਅਧਿਕਾਰੀ (Chief Electoral Officer) ਸਿਬਿਨ ਸੀ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ ਪ੍ਰਾਪਤ ਹੋਏ ਅੰਕੜਿਆਂ ਅਨੁਸਾਰ 84-ਗਿੱਦੜਬਾਹਾ ਵਿੱਚ ਸਭ ਤੋਂ ਵੱਧ  81 ਫੀਸਦੀ ਵੋਟਿੰਗ (Voting )ਦਰਜ ਕੀਤੀ ਗਈ ਹੈ,ਸਿਬਿਨ ਸੀ ਨੇ ਦੱਸਿਆ ਕਿ 10-ਡੇਰਾ ਬਾਬਾ ਨਾਨਕ (Dera Baba Nanak) ਵਿੱਚ ਸ਼ਾਮ 6 ਵਜੇ ਤੱਕ 63 ਫ਼ੀਸਦੀ, 103-ਬਰਨਾਲਾ ਵਿੱਚ  54 ਫ਼ੀਸਦੀ ਅਤੇ 44-ਚੱਬੇਵਾਲ ਵਿੱਚ 53 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ ਹੈ,ਉਨ੍ਹਾਂ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ।

ਮੁੱਖ ਚੋਣ ਅਧਿਕਾਰੀ ਨੇ ਡਿਪਟੀ ਕਮਿਸ਼ਨਰਾਂ ਕਮ ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਰਿਟਰਨਿੰਗ ਅਫ਼ਸਰਾਂ (Returning Officers) ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਦੇ ਸੁਚਾਰੂ ਪ੍ਰਬੰਧਨ ਅਤੇ ਮੁਕੰਮਲ ਨਿਗਰਾਨੀ ਨੂੰ ਯਕੀਨੀ ਬਣਾਇਆ,ਸਿਬਿਨ ਸੀ ਨੇ ਪੋਲਿੰਗ ਸਟੇਸ਼ਨਾਂ (Polling Stations) 'ਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਅਤੇ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਪੁਲਿਸ (Punjab Police) ਦੇ ਅਧਿਕਾਰੀਆਂ/ਕਰਮਚਾਰੀਆਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਪੋਲਿੰਗ ਅਫ਼ਸਰਾਂ, ਵਲੰਟੀਅਰਾਂ ਅਤੇ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਸਮੇਤ ਸਮੁੱਚੇ ਚੋਣ ਅਮਲੇ ਦੀ ਮਿਹਨਤ ਅਤੇ ਸਮਰਪਣ ਦੀ ਵੀ ਪ੍ਰਸ਼ੰਸਾ ਕੀਤੀ ਹੈ,ਉਨ੍ਹਾਂ ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਕਿਰਿਆ ਵਿੱਚ ਦਿੱਤੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ,ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਵੱਲੋਂ ਸਾਰਥਕ ਭੂਮਿਕਾ ਨਿਭਾਉਣ ਲਈ ਸਾਰੇ ਮੀਡੀਆ ਕਰਮੀਆਂ (Media Personnel) ਦਾ ਵੀ ਸ਼ੁਕਰੀਆ ਕੀਤਾ ਹੈ।

Advertisement

Latest News

ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਐਨ ਸੀ ਆਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Noida,07 FEB,2025,(Azad Soch News):-  ਪੂਰਬੀ ਦਿੱਲੀ ਦੇ ਐਲਕਨ ਸਕੂਲ (Alcon School) ਅਤੇ ਨੋਇਡਾ ਦੇ ਸ਼ਿਵ ਨਾਦਰ ਸਕੂਲ (Shiv Nadar School)...
PM ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਇਸ ਤਾਰੀਖ ਤੱਕ ਹੋ ਸਕਦੀ ਜਾਰੀ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 07-02-2025 ਅੰਗ 735
Realme ਫਰਵਰੀ 'ਚ GT 7 ਪ੍ਰੋ ਰੇਸਿੰਗ ਐਡੀਸ਼ਨ ਫੋਨ ਲਾਂਚ ਕਰ ਰਿਹਾ ਹੈ
ਅਮਰੀਕੀ ਰਿਪਬਲਿਕਨ ਸੈਨੇਟਰ ਰਿਕ ਸਕਾਟ ਅਤੇ ਜੌਨ ਕੈਨੇਡੀ ਨੇ ਬਿਡੇਨ ਪ੍ਰਸ਼ਾਸਨ ਦੇ ਉਸ ਨਿਯਮ ਨੂੰ ਉਲਟਾਉਣ ਦੇ ਉਦੇਸ਼ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 10 ਫਰਵਰੀ ਨੂੰ ਹੋਵੇਗੀ
ਚਮਕੀਲਾ ਦੀ ਸਫ਼ਲਤਾ ਤੋਂ ਬਾਅਦ ਇਮਤਿਆਜ਼ ਅਲੀ ਨਾਲ ਇੱਕ ਹੋਰ ਫਿਲਮ ਕਰਨਗੇ ਦਿਲਜੀਤ ਦੁਸਾਂਝ