ਚੰਡੀਗੜ੍ਹ ‘ਚ 46 ਡਿਗਰੀ ਤੱਕ ਪਹੁੰਚਿਆ ਪਾਰਾ
ਅੱਜ ਅਤੇ ਕੱਲ੍ਹ ਲਈ ਔਰੇਂਜ ਅਲਰਟ ਜਾਰੀ ਕੀਤਾ
By Azad Soch
On
Chandigarh,30 May,2024,(Azad Soch News):- ਮੌਸਮ ਵਿਭਾਗ (Department of Meteorology) ਦੇ ਅਨੁਮਾਨ ਮੁਤਾਬਕ ਅੱਜ ਚੰਡੀਗੜ੍ਹ ਵੀ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ,ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਲਈ ਔਰੇਂਜ ਅਲਰਟ (Orange Alert) ਜਾਰੀ ਕੀਤਾ ਹੈ,ਜਦਕਿ 1 ਜੂਨ ਲਈ ਯੈਲੋ ਅਲਰਟ ਹੈ,ਕੱਲ੍ਹ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਸੈਲਸੀਅਸ ਸੀ,ਜੋ ਕਿ ਆਮ ਨਾਲੋਂ ਲਗਭਗ 6 ਡਿਗਰੀ ਸੈਲਸੀਅਸ ਵੱਧ ਹੈ,ਘੱਟੋ-ਘੱਟ ਤਾਪਮਾਨ 26.5 ਡਿਗਰੀ ਰਿਹਾ, ਉਹ ਵੀ ਲਗਭਗ 1 ਡਿਗਰੀ ਸੈਲਸੀਅਸ ਵੱਧ ਹੈ,ਚੰਡੀਗੜ੍ਹ ‘ਚ ਵਧਦੀ ਗਰਮੀ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ,ਭਿਆਨਕ ਗਰਮੀ ਅਤੇ ਲੂ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਘਰਾਂ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ,ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੁਪਹਿਰ 12:00 ਤੋਂ 3:00 ਵਜੇ ਤੱਕ ਗਰਮੀ ਅਤੇ ਲੂ ਆਪਣੇ ਸਿਖਰ ‘ਤੇ ਹੁੰਦੀ ਹੈ।
Related Posts
Latest News
15 Feb 2025 15:03:38
USA,15 ,FEB,2025,(Azad Soch News):- ਅਮਰੀਕਾ ਵਿੱਚ ਰਹਿ ਰਹੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਗੈਰਕਾਨੂੰਨੀ...