ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

Chandigarh 11, FEB,2025,(Azad Soch News):- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ।ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੀਤਾ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ, ਅਤੇ ਵਰਿੰਦਰਜੀਤ ਸਿੰਘ ਬਿਲਿੰਗ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਸ੍ਰੀ ਵਿਕਾਸ ਪ੍ਰਤਾਪ, ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਟ੍ਰਾਂਸਪੋਰਟ ਡੀ.ਕੇ. ਤਿਵਾੜੀ, ਰਾਜਪਾਲ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਐਮ.ਡੀ. ਮਾਰਕਫੈੱਡ ਅਤੇ ਡਾਇਰੈਕਟਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਗਿਰੀਸ਼ ਦਿਆਲਨ, ਏ.ਡੀ.ਜੀ.ਪੀ. ਈਸ਼ਵਰ ਸਿੰਘ, ਉੱਘੇ ਭਾਰਤੀ ਖੇਤੀਬਾੜੀ ਅਰਥਸ਼ਾਸਤਰੀ ਸਰਦਾਰਾ ਸਿੰਘ ਜੌਹਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਅਤੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ।

ਐਡਵੋਕੇਟ ਹਰਪ੍ਰੀਤ ਸੰਧੂ ਇੱਕ ਉੱਘੇ ਵਕੀਲ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਹਨ। ਉਹ ਪੰਜਾਬ ਇਨਫੋਟੈਕ ਦੇ ਸਾਬਕਾ ਚੇਅਰਮੈਨ ਵੀ ਰਹੇ ਹਨ ਅਤੇ ਉਨ੍ਹਾਂ ਨੇ ਕਾਨੂੰਨੀ ਅਧਿਐਨ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।ਸ੍ਰੀਮਤੀ ਪੂਜਾ ਗੁਪਤਾ ਇੱਕ ਪ੍ਰਸਿੱਧ ਸਮਾਜ ਸੇਵਿਕਾ ਅਤੇ ਸਿੱਖਿਆ ਸ਼ਾਸਤਰੀ ਹਨ। ਉਨ੍ਹਾਂ ਦੀ ਅਕਾਦਮਿਕ ਉੱਤਮਤਾ ਅਤੇ ਸਮਾਜਿਕ ਭਲਾਈ ਪ੍ਰਤੀ ਸਮਰਪਣ ਸਦਕਾ ਉਨ੍ਹਾਂ ਨੇ ਪੂਰੇ ਖੇਤਰ ਵਿੱਚ ਕਾਫ਼ੀ ਨਾਮਣਾ ਖੱਟਿਆ ਹੈ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। ਉਨ੍ਹਾਂ ਦੀਆਂ ਨਿਯੁਕਤੀਆਂ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਇਸ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ।

Advertisement

Latest News

ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ ਕਾਲੀ ਮਿਰਚ ਕਈ ਬੀਮਾਰੀਆਂ ਲਈ ਰਾਮਬਾਣ ਇਲਾਜ਼ ਹੈ
ਕਾਲੀ ਮਿਰਚ (Habañero Pepper) ਕੈਂਸਰ ਵਰਗੀਆਂ ਘਾਤਕ ਬਿਮਾਰੀਆਂ ਲਈ ਵੀ ਬਹੁਤ ਚੰਗੀ ਹੈ। ਮਿਰਚ ਵਿਚ ਪਾਈਪਰੀਨ (Piperine) ਮੌਜੂਦ ਹੋਣ ਕਾਰਨ...
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-03-2025 ਅੰਗ 601
ਸਰਕਾਰ ਦੇ ਤਿੰਨ ਸਾਲ ਸਫ਼ਲਤਾਪੂਰਵਕ ਪੂਰੇ ਕਰਨ ਉੱਤੇ ਪਰਮਾਤਮਾ ਦਾ ਸ਼ੁਕਰਾਨਾ
'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ
ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ
ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ