ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦਾ ਐਲਾਨ

ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦਾ ਐਲਾਨ

Chandigarh, 7th January 2026,(Azad Soch News):-   ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ (Punjab Kala Parishad, Chandigarh) ਵੱਲੋਂ ਕਲਾ ਭਵਨ ਸੈਕਟਰ 16 ਵਿਖੇ ਕਾਰਜਕਾਰਨੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਲਾ ਪਰਿਸ਼ਦ ਦੇ ਚੇਅਰਮੈਨ ਸਵਰਨਜੀਤ ਸਵੀ ਨੇ ਕੀਤੀ। ਪੰਜਾਬ ਕਲਾ ਪਰਿਸ਼ਦ ਵੱਲੋਂ ਰੰਧਾਵਾ ਉਤਸਵ ਮੌਕੇ ਦਿੱਤੇ ਜਾਣ ਵਾਲ਼ੇ ਸਨਮਾਨਾਂ ਦੀ ਘੋਸ਼ਨਾ ਕੀਤੀ ਗਈ। 2025 ਦਾ 'ਪੰਜਾਬ ਰਤਨ' ਇਸ ਵਾਰ ਪ੍ਰੋ. ਕਰਮਜੀਤ ਸਿੰਘ(ਉਪ-ਕੁਲਪਤੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ (Guru Nanak Dev University, Amritsar) ਨੂੰ ਮਾਤ ਭਾਸ਼ਾ ਸਨਮਾਨ ਬਚਿੰਤ ਕੌਰ ਨੂੰ ਦਿੱਤਾ ਜਾਵੇਗਾ। ਰੰਗਮੰਚ-ਨੀਨਾ ਟਿਵਾਣਾ ਨੂੰ, ਸਿਨੇਮਾ ਗੁਰਵਿੰਦਰ ਸਿੰਘ ਨੂੰ, ਕਲਾ ਦੇਵਇੰਦਰ ਨੂੰ ਅਤੇ ਸਾਹਿਤ ਲਈ ਗੁਰਭਜਨ ਗਿੱਲ ਨੂੰ ਪ੍ਰਦਾਨ ਕੀਤਾ ਜਾਵੇਗਾ। ਮਹਿੰਦਰ ਸਿੰਘ ਰੰਧਾਵਾਂ, ਯਾਦਗਾਰੀ ਉਤਸਵ 2 ਫਰਵਰੀ ਤੋਂ ਲੈ ਕੇ 7 ਫਰਵਰੀ ਤਕ ਚੱਲੇਗਾ। ਇਸ ਦੌਰਾਨ ਕਵੀ ਦਰਬਾਰ, ਕਲਾ ਕਾਰਗੁਜ਼ਾਰੀਆਂ, ਫਿਲਮ ਅਤੇ ਨਾਟਕ ਦਾ ਮੰਚਨ ਕੀਤਾ ਜਾਵੇਗਾ। ਸਾਰੇ ਅਵਾਰਡੀਆਂ 'ਤੇ ਇਕ ਦਿਨ ਦਾ ਸੈਮੀਨਾਰ ਹੋਵੇਗਾ ਜਿਸ ਵਿਚ ਉਹਨਾਂ ਬਾਰੇ ਪਰਚੇ ਪੜ੍ਹੇ ਜਾਣਗੇ। 2 ਫ਼ਰਵਰੀ ਨੂੰ ਉਦਘਾਟਨੀ ਸਮਾਰੋਹ 3 ਫ਼ਰਵਰੀ ਤੋਂ 6 ਫ਼ਰਵਰੀ ਤਕ ਅਕਾਦਮੀਆਂ ਦੇ ਪ੍ਰੋਗਰਾਮ ਹੋਣਗੇ ਅਤੇ ਆਖ਼ਰੀ ਦਿਨ 7 ਫਰਵਰੀ ਨੂੰ ਸਨਮਾਨ ਦਿੱਤੇ ਜਾਣਗੇ। ਚੇਅਰਮੈਨ ਸਵਰਨਜੀਤ ਸਵੀ ਹੋਰਾਂ ਨੇ ਸਭ ਕਲਾ ਪ੍ਰੇਮੀਆਂ ਨੂੰ ਇਸ ਵਿਲੱਖਣ ਉਤਸਵ ਦਾ ਹਿੱਸਾ ਬਣਨ ਦੀ ਗੁਜ਼ਾਰਿਸ਼ ਕੀਤੀ। 

Advertisement

Latest News

ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਹਮਲਿਆਂ ਦੇ ਜਵਾਬ ਵਿੱਚ 500 ਤੋਂ ਵੱਧ ਮਿਜ਼ਾਈਲਾਂ ਅਤੇ 2,000 ਤੋਂ ਵੱਧ ਡਰੋਨ ਚਲਾਏ ਹਨ ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਹਮਲਿਆਂ ਦੇ ਜਵਾਬ ਵਿੱਚ 500 ਤੋਂ ਵੱਧ ਮਿਜ਼ਾਈਲਾਂ ਅਤੇ 2,000 ਤੋਂ ਵੱਧ ਡਰੋਨ ਚਲਾਏ ਹਨ
Iran,04,March,2026,(Azad Soch News):-  ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਹਮਲਿਆਂ ਦੇ ਜਵਾਬ ਵਿੱਚ 500 ਤੋਂ ਵੱਧ ਮਿਜ਼ਾਈਲਾਂ ਅਤੇ 2,000 ਤੋਂ...
ਨਿੱਕੇ ਸਿੱਧੂ ਨੇ ਵੱਡੇ ਬਾਈ ਦੀ ਫੋਟੋ ਫੜ੍ਹ ਕੇ ਮਨਾਈ ਹੋਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਦਾ ਭਾਰਤ ਵਿੱਚ ਆਪਣੇ ਸਰਕਾਰੀ ਦੌਰੇ 'ਤੇ ਸਵਾਗਤ ਕੀਤਾ
ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ
ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ
ਸਰਕਾਰੀ ਸਿਹਤ ਸੰਸਥਾਵਾਂ ਚ ਬਿਲਕੁਲ ਮੁਫ਼ਤ ਲੱਗੇਗੀ ਵੈਕਸੀਨ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ ਸਮੇਤ ਦਬੋਚਿਆ।