ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

Chandigarh, 30 October 2024,(Azad Soch News):- ਪੰਜਾਬ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Punjab Speaker Kultar Singh Sandhawan) ਤੇ ਉਨ੍ਹਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਸ਼ਟਾਚਾਰ ਨਾਤੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ,ਗਵਰਨਰ ਹਾਊਸ ਵਿੱਚ ਸ੍ਰੀ ਕਟਾਰੀਆ ਅਤੇ ਸ੍ਰੀਮਤੀ ਅਨੀਤਾ ਕਟਾਰੀਆ ਵਲੋਂ ਸਪੀਕਰ ਸੰਧਵਾਂ ਅਤੇ ਮੈਡਮ ਗੁਰਪ੍ਰੀਤ ਕੌਰ ਦਾ ਗਰਮਜੋਸ਼ੀ ਨਾਲ ਸੁਆਗਤ ਕੀਤਾ ਗਿਆ,ਰਸਮੀ ਗੱਲਬਾਤ ਦੌਰਾਨ ਸਪੀਕਰ ਸੰਧਵਾਂ ਨੇ ਦੱਸਿਆ ਕਿ ਭਾਵੇਂ ਦੀਵਾਲੀ ਦਾ ਸ਼ੁੱਭ ਦਿਹਾੜਾ ਸਾਰੇ ਧਰਮਾਂ ਦੇ ਲੋਕ ਸਾਂਝਾ ਤਿਉਹਾਰ ਹੋਣ ਕਰਕੇ ਗਰਮਜੋਸ਼ੀ ਨਾਲ ਮਨਾਉਂਦੇ ਹਨ ਪਰ ਪਿਛਲੇ ਕੁਝ ਸਾਲਾਂ ਤੋਂ ਲੋਕਾਂ ਵਿੱਚ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਸਬੰਧੀ ਜਾਗਰੂਕਤਾ ਆਈ ਹੈ, ਜਿਸ ਕਰਕੇ ਲੋਕਾਂ ਵਿੱਚ ਆਤਿਸ਼ਬਾਜੀ ਅਤੇ ਪਟਾਕਿਆਂ ਤੋਂ ਜਿਆਦਾ ਬੂਟੇ ਲਾਉਣ, ਉਹਨਾਂ ਦੀ ਸੰਭਾਲ ਕਰਨ ਅਤੇ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦਾ ਰੁਝਾਨ ਵਧਿਆ ਹੈ।ਸਪੀਕਰ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਸਕੂਲਾਂ, ਕਾਲਜਾਂ ਅਤੇ ਹੋਰ ਵੱਖ ਵੱਖ ਸਰਕਾਰੀ ਅਦਾਰਿਆਂ ਦੇ ਮੁਖੀਆਂ ਰਾਹੀਂ ਵਿਦਿਆਰਥੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ਗਈ ਹੈ।ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸਪੀਕਰ ਸੰਧਵਾਂ ਦੀ ਉਪਰੋਕਤ ਸੋਚ ਦੀ ਪ੍ਰਸੰਸਾ ਕਰਦਿਆਂ ਆਖਿਆ ਕਿ ਪ੍ਰਦੂਸ਼ਣ ਰੋਕਣ ਲਈ ਐਨਜੀਟੀ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵੀ ਸਖਤੀ ਕੀਤੀ ਜਾ ਰਹੀ ਹੈ। ਦੋਨੋਂ ਪਰਿਵਾਰਾਂ ਵੱਲੋਂ ਇਸ ਮੌਕੇ ਰਸਮੀ ਗੱਲਬਾਤ ਵੀ ਕੀਤੀ ਗਈ ਅਤੇ ਹੋਰ ਵੀ ਕਈ ਗੈਰ ਰਸਮੀ ਤੌਰ ਤੇ ਚਰਚਾਵਾਂ ਵੀ ਹੋਈਆਂ।

Advertisement

Latest News

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ; 30 ਅਪ੍ਰੈਲ - ਲੋਹਾ ਅਤੇ ਸਟੀਲ ਸੈਕਟਰ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਦਾ ਐਲਾਨ ਕਰਦਿਆਂ, ਪੰਜਾਬ ਦੇ ਵਿੱਤ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ
ਕਿਸਾਨਾਂ ਨੂੰ ਸਿੰਚਾਈ ਲਈ ਕੋਈ ਕਮੀ ਨਹੀਂ ਆਵੇਗੀ, ਨਹਿਰਾਂ ਵਿੱਚ ਦੋ ਭਾਖੜਾ ਨਹਿਰਾਂ ਦੇ ਬਰਾਬਰ ਪਾਣੀ ਛੱਡਿਆ ਜਾ ਚੁੱਕਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼
ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ
ਗਰਮੀਆਂ ਦੇ ਮੌਸਮ ਵਿੱਚ ਸਟ੍ਰੀਟ ਫੂਡ ਦਾ ਸੇਵਨ ਸਿਹਤ ਲਈ ਬਹੁਤ ਜ਼ਿਆਦਾ ਜੋਖਮ ਭਰਿਆ ਹੋ ਸਕਦਾ ਹੈ